Wednesday, March 19, 2025

ਤਿਬੜੀ ਮਿਲਟਰੀ ਸਟੇਸ਼ਨ ‘ਚ ਸਾਬਕਾ ਸੈਨਿਕਾਂ ਦੀ ਰੈਲੀ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਪੈਂਥਰ ਡਿਵੀਜ਼ਨ ਨੇ ਦੇਸ਼ ਲਈ ਸਮਰਪਿਤ ਸੇਵਾ ਅਤੇ ਕੁਰਬਾਨੀ ਲਈ ਵੈਟਰਨਜ਼, ਵੀਰ ਨਾਰੀਆਂ ਅਤੇ ਵੀਰ ਮਾਵਾਂ ਨੂੰ ਸ਼ਰਧਾਂਜਲੀ ਦੇਣ ਲਈ ਤਿਬੜੀ ਮਿਲਟਰੀ ਸਟੇਸ਼ਨ ਵਿਖੇ ਵੈਟਰਨਜ਼ ਰੈਲੀ ਦਾ ਆਯੋਜਨ ਕੀਤਾ। 1,500 ਤੋਂ ਵੱਧ ਸਾਬਕਾ ਸੈਨਿਕਾਂ ਦੀ ਮੌਜ਼ੂਦਗੀ ਦੇ ਨਾਲ ਰੈਲੀ ਨੇ ਸ਼ਿਕਾਇਤਾਂ ਅਤੇ ਸੇਵਾਮੁਕਤੀ ਤੋਂ ਬਾਅਦ ਦੇ ਹੱਕਾਂ ਦੀ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਇੱਕ ਪਲੇਟਫਾਰਮ ਵਜੋਂ ਕੰਮ ਕੀਤਾ। ਪੀ.ਸੀ.ਡੀ.ਏ (ਪੈਨਸ਼ਨ), ਰਾਜ ਸਰਕਾਰ ਦੇ ਅਧਿਕਾਰੀਆਂ ਅਤੇ ਬੈਂਕ ਅਧਿਕਾਰੀਆਂ ਦੇ ਸਹਿਯੋਗ ਨਾਲ ਉਚਿਤ ਦਸਤਾਵੇਜ਼ਾਂ ਰਾਹੀਂ ਪੈਨਸ਼ਨ ਸਬੰਧੀ ਕਈ ਮੁੱਦਿਆਂ ਨੂੰ ਹੱਲ ਕਰਨ ਵਿੱਚ ਮਦਦ ਕੀਤੀ ਗਈ।ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਸੰਭਾਲ ਸਹਾਇਤਾ ਯਕੀਨੀ ਬਣਾਉਣ ਲਈ ਇੱਕ ਮੈਡੀਕਲ ਕੈਂਪ ਵੀ ਲਗਾਇਆ ਗਿਆ ਸੀ।
ੀੲਕੱਠ ਨੂੰ ਸੰਬੋਧਨ ਕਰਦੇ ਹੋਏ, ਮੇਜਰ ਜਨਰਲ ਕਾਰਤਿਕ ਸੀ ਸ਼ੇਸ਼ਾਦਰੀ, ਵੀ.ਐਸ.ਐਮ, ਜੀ.ਓ.ਸੀ ਪੈਂਥਰ ਡਿਵੀਜ਼ਨ ਨੇ ਰਾਸ਼ਟਰ ਨਿਰਮਾਣ ਵਿੱਚ ਵੈਟਰਨਜ਼ ਦੇ ਯੋਗਦਾਨ ਲਈ ਡੂੰਘਾ ਧੰਨਵਾਦ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਫੌਜ ਦੇ ਦ੍ਰਿੜ ਸਮਰਥਨ ਦਾ ਭਰੋਸਾ ਦਿੱਤਾ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਬਕਾ ਸੈਨਿਕ ਹਥਿਆਰਬੰਦ ਬਲਾਂ ਦੇ ਭਾਈਚਾਰੇ ਦਾ ਇੱਕ ਅਨਿੱਖੜਵਾਂ ਅੰਗ ਬਣੇ ਹੋਏ ਹਨ ਅਤੇ ਉਨ੍ਹਾਂ ਦੀ ਭਲਾਈ ਸਭ ਤੋਂ ਵੱਡੀ ਤਰਜ਼ੀਹ ਹੈ।

Check Also

ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …