ਭੀਖੀ, 9 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ।ਪ੍ਰੋਗਰਾਮ ਵਿੱਚ ਵੱਖ-ਵੱਖ ਸੱਭਿਆਚਾਰਕ ਆਈਟਮਾਂ ਪੇਸ਼ ਕੀਤੀਆਂ ਗਈਆ।ਪ੍ਰਿੰਸੀਪਲ ਸੰਜੀਵ ਕੁਮਾਰ ਵਲੋਂ ਔਰਤ ਦੀ ਸਮਾਜ ਵਿੱਚ ਮਹੱਤਤਾ ਬਾਰੇ ਕਿਹਾ ਕਿ ਇੱਕ ਨਾਰੀ ਪਰਿਵਾਰ ਸੰਭਾਲਣ ਦੇ ਨਾਲ ਸਮਾਜ ਨੂੰ ਵੀ ਸਹੀ ਸੇਧ ਦਿੰਦੀ ਹੈ।ਸਮਾਜ ਨੂੰ ਔਰਤ ਦਾ ਸਨਮਾਨ ਕਰਨਾ ਚਾਹੀਦਾ ਹੈ।ਇਸ ਨਾਲ ਅਧਿਆਪਕਾਂ ਵੱਲੋਂ ਮਨੋਰੰਜਨ ਦੀਆਂ ਕੁੱਝ ਖੇਡਾਂ ਕਰਵਾਈਆਂ ਗਈਆਂ।ਲੇਡੀਜ਼ ਨਾਨ ਟੀਚਿੰਗ ਸਟਾਫ ਦਾ ਤੋਹਫੇ ਦੇ ਕੇ ਸਨਮਾਨ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …