ਸੰਗਰੂਰ, 9 ਮਾਰਚ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਇਟ ਲੌਂਗੋਵਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਪੂਰੀ ਧੂਮ-ਧਾਮ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ।ਔਰਤਾਂ ਦੀਆਂ ਪ੍ਰਾਪਤੀਆਂ ਦਾ ਸਨਮਾਨ ਕਰਨ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਸ਼ਸ਼ਕਤ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ।ਜਿਸ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਹਰੀ ਹਰ ਯਾਦਵ ਅਤੇ ਮੁੱਖ ਮਹਿਮਾਨ ਡਾ: ਵੰਦਨਾ ਕੁਕਰੇਜਾ ਵੱਲੋਂ ਦੀਪ ਜਗਾ ਕੇ ਅਤੇ ਸਰਸਵਤੀ ਵੰਦਨਾ ਨਾਲ ਕੀਤੀ ਗਈ।ਪ੍ਰਿੰਸੀਪਲ ਸਾਹਿਬ ਨੇ ਆਪਣੇ ਸੰਬੋਧਨ `ਚ ਕਿਹਾ ਕਿ ਔਰਤਾਂ ਅੱਜ ਹਰ ਖੇਤਰ `ਚ ਕਾਮਯਾਬੀ ਹਾਸਲ ਕਰ ਰਹੀਆਂ ਹਨ ਅਤੇ ਸਾਨੂੰ ਉਨ੍ਹਾਂ ਦੇ ਸ਼ਸ਼ਕਤੀਕਰਨ ਲਈ ਲਗਾਤਾਰ ਯਤਨ ਕਰਨੇ ਚਾਹੀਦੇ ਹਨ।ਸਕੂਲ ਦੀ ਅਧਿਆਪਕਾ ਸ਼੍ਰੀਮਤੀ ਪ੍ਰੀਤੀ ਸ਼ਰਮਾ ਨੇ “ਮਹਿਲਾ ਸ਼ਸ਼ਕਤੀਕਰਨ ਵਿਸ਼ੇ `ਤੇ ਆਪਣੇ ਵਿਚਾਰ ਪੇਸ਼ ਕੀਤੇ।ਸ਼੍ਰੀਮਤੀ ਦੀਪਿਕਾ ਨੇ ਆਪਣੀ ਸਵੈ-ਲਿਖਤ ਕਵਿਤਾ ਪੇਸ਼ ਕਰਕੇ ਸਭ ਨੂੰ ਮੰਤਰਮੁਗਧ ਕਰ ਦਿੱਤਾ।
ਪ੍ਰੋਗਰਾਮ ਵਿੱਚ ਸਕੂਲ ਦੀਆਂ ਮਹਿਲਾ ਅਧਿਆਪਕਾਂ ਨੂੰ ਸ਼ੁੁਭਕਾਮਨਾਵਾਂ ਅਤੇ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਡਾ: ਵੰਦਨਾ ਕੁਕਰੇਜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਮਾਜ ਵਿੱਚ ਔਰਤਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ, ਉਹ ਪਰਿਵਾਰ ਅਤੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਹਰ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਚਾਹੇ ਉਹ ਸਿੱਖਿਆ, ਰਾਜਨੀਤੀ, ਵਪਾਰ ਜਾਂ ਸਮਾਜਿਕ ਕਾਰਜ਼ ਹੋਵੇ।
ਸਮਾਗਮ ਦਾ ਸੰਚਾਲਨ ਰਾਜਕੁਮਾਰ ਜੰਦੋਲੀਆ ਨੇ ਕੀਤਾ।
Check Also
ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …