ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਨਿਰਮਲ ਸਿੰਘ ਭੜੋ ਦੇ ਅਕਾਲ ਚਲਾਣਾ ਕਰ ਜਾਣ ’ਤੇ
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਤੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਨਿਰਮਲ ਸਿੰਘ ਭੜੋ ਨੇ ਸ਼੍ਰੋਮਣੀ ਕਮੇਟੀ ਮੈਂਬਰ ਰਹਿੰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜ਼ ਕੀਤੇ।ਉਨ੍ਹਾਂ ਦਾ ਅਕਾਲ ਚਲਾਣਾ ਪਰਿਵਾਰ ਤੇ ਸਨੇਹੀਆਂ ਲਈ ਵੱਡਾ ਘਾਟਾ ਹੈ।ਸ਼੍ਰੋਮਣੀ ਕਮੇਟੀ ਅਹੁੱਦੇਦਾਰਾਂ ਨੇ ਨਿਰਮਲ ਸਿੰਘ ਭੜੋ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਵਾਹਿਗੁਰੂ ਵਿੱਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media