ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਲੋਂ ਵਾਰਡ ਨੰ. 2 ਇਲਾਕੇ ਰਣਜੀਤ ਵਿਹਾਰ ਦਾ ਦੌਰਾ ਕੀਤਾ ਗਿਆ।ਦੌਰੇ ਦੌਰਾਨ ਵਾਰਡ ਨੰ. 2 ਦੇ ਕੌਸਲਰ ਅਮਰਜੀਤ ਸਿੰਘ ਅਤੇ ਇਲਾਕਾ ਨਿਵਾਸੀਆਂ ਵਲੋਂ ਮੇਅਰ ਦਾ ਨਿੱਘਾ ਸਵਾਗਤ ਕੀਤਾ ਗਿਆ।ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਆਮ ਜਨਤਾ ਨੂੰ ਵਿਸ਼ਵਾਸ਼ ਦਿਵਾਈਆਂ ਕਿ ਇਲਾਕੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਹਰਬੰਸ ਲਾਲ, ਦਲਬੀਰ ਸਿੰਘ ਬਾਜਵਾ, ਨਿਰਮਲ ਸਿੰਘ, ਮਨਦੀਪ ਸਿੰਘ ਕੁੱਕੂ ਅਤੇ ਗੁਰਚਰਨ ਸਿੰਘ ਆਦਿ ਮੌਜ਼ੂਦ ਹਨ।
Check Also
ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …