ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਕਾਲਜ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਂਕ ਵਿਖੇ ਹਰ ਸਾਲ ਦੀ ਤਰ੍ਹਾਂ ਐਸ.ਯੂ.ਐਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਲਾਨਾ ਪਾਰਟੀ ਦਾ ਆਯੋਜਨ ਸੰਸਥਾ ਦੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਇਸ ਚੇਅਰਮੈਨ ਕੌਰ ਸਿੰਘ ਦੁੱਲਟ ਦੁਆਰਾ ਕੀਤਾ ਗਿਆ।ਇਹ ਪਾਰਟੀ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦੇ ਰੂਪ ਵਿੱਚ ਕਰਵਾਈ ਗਈ।ਪਾਰਟੀ ਦੀ ਸ਼ੁਰੂਆਤ ਪਰਮਾਤਮਾ ਦੀ ਬੰਦਗੀ ਨਾਲ ਸਬੰਧਿਤ ਸ਼ਬਦ ਦੁਆਰਾ ਕੀਤੀ ਗਈ।ਉਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਗਰੁੱਪ ਡਾਂਸ, ਸੋਲੋ ਪ੍ਰੋਗਰਾਮ, ਲੁੱਡੀ, ਗੀਤ ਅਤੇ ਮਾਡਲਿੰਗ ਆਦਿ ਪੇਸ਼ ਕੀਤੇ ਗਏ ਅਤੇ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ।ਸਕੂਲ ਦੇ ਪ੍ਰਿੰਸੀਪਲ ਸੰਦੀਪ ਨੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੰਦਿਆਂ ਉਹਨਾਂ ਦੇ ਆਉਣ ਵਾਲੇ ਭਵਿੱਖ ਬਾਰੇ ਸ਼ੁਭਕਾਮਨਾਵਾਂ ਦਿੱਤੀਆਂ।10ਵੀ, 12ਵੀਂ ਜਮਾਤ ਦੇ ਵਿਦਿਆਰਥੀਆਂ ਵਿਚੋਂ ਮਿਸ ਅਤੇ ਮਿਸਟਰ ਫੇਅਰਵੈਲ ਚੁਣ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …