Saturday, April 18, 2026

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਵਿਤਾ, ਸਲੋਗਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਪ੍ਰੋਫੈਸਰ ਰਮਨਦੀਪ ਕੌਰ ਵਿਰਕ ਵਲੋਂ ਪ੍ਰਿੰਸੀਪਲ ਡਾ. ਸੁਖਦੀਪ ਕੌਰ ਦੀ ਅਗਵਾਈ ਅਧੀਨ ਅੰਤਰਾਸ਼ਟਰੀ ਮਹਿਲਾ ਦਿਵਸ ਉਪਰ “ਅੱਜ ਦੀ ਔਰਤ” ਵਿਸ਼ੇ ਉਪਰ ਕਵਿਤਾ ਲਿਖਣਾ, ਸਲੋਗਨ ਲਿਖਣਾ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਬਿਹਤਰ ਕਾਰਗੁਜ਼ਾਰੀ ਦਿਖਾਈ।ਕਵਿਤਾ ਲਿਖਣ ਵਿੱਚ ਨਵਰਾਜ ਸਿੰਘ ਨੇ ਪਹਿਲਾ, ਰਤਨਜੋਤ ਕੌਰ ਨੇ ਦੂਜਾ ਅਤੇ ਗੁਰਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਸਲੋਗਨ ਲਿਖਣ ਵਿੱਚ ਸੁਖਪ੍ਰੀਤ ਕੌਰ ਨੇ ਪਹਿਲਾ ਰਤਨਜੋਤ ਕੌਰ ਦੂਜਾ, ਪ੍ਰਦੀਪ ਕੌਰ ਤੀਜਾ ਸਥਾਨ ਪ੍ਰਾਪਤ ਕੀਤਾ।ਪੋਸਟਰ ਬਣਾਉਣ ਦੇ ਮੁਕਾਬਲੇ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਰੀ ਬਾ-ਕਮਾਲ ਸੀ।ਇਹਨਾਂ ਮੁਕਾਬਲਿਆਂ ਵਿੱਚ ਮਨਜੋਤ ਕੌਰ ਨੇ ਪਹਿਲਾ ਸਥਾਨ, ਹਸਨੀਤ ਕੌਰ ਅਤੇ ਸਿਮਰਨਜੀਤ ਕੌਰ ਨੇ ਦੂਜਾ ਸਥਾਨ, ਰਮਨਵੀਰ ਕੌਰ ਅਤੇ ਹਰਪ੍ਰੀਤ ਕੌਰ ਨੇ ਸਾਂਝੇ ਤੌਰ `ਤੇ ਤੀਜਾ ਸਥਾਨ ਪ੍ਰਾਪਤ ਕੀਤਾ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …