ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਸੜਕ ਸੁਰੱਖਿਆ ਸਬੰਧੀ ਕੀਤੀ ਗਈ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਜਿਲੇ ਦੀਆਂ ਸਾਰੀਆਂ ਤਹਿਸੀਲਾਂ ਵਿੱਚ ਸੜਕ ਦੁਰਘਟਨਾਵਾਂ ਦੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹੂਲਤ ਦੇਣ ਲਈ ਇੱਕ-ਇੱਕ ਟਰੋਮਾ ਸੈਂਟਰ ਬਣਾਉਣ ਦੀ ਹਦਾਇਤ ਕੀਤੀ।ਉਹਨਾਂ ਕਿਹਾ ਕਿ ਸਬੰਧਤ ਐਸ.ਡੀ.ਐਮ ਅਤੇ ਸਿਵਲ ਸਰਜਨ ਮਿਲ ਕੇ ਉਸ ਇਲਾਕੇ ਦੇ ਹਸਪਤਾਲ ਨੂੰ ਟਰੋਮਾ ਸੈਂਟਰ ਵਜੋਂ ਵਿਕਸਿਤ ਕਰਨ, ਜਿਥੇ ਕਿ ਸੜਕ ਦੁਰਘਟਨਾਵਾਂ ਜਿਆਦਾ ਵਾਪਰਦੀਆਂ ਹਨ।ਜਿਲ੍ਹੇ ਦੇ ਸਕੂਲ ਮੁਖੀਆਂ ਨੂੰ ਮੁਖਾਤਿਬ ਹੁੰਦੇ ਉਨ੍ਹਾਂ ਸਪੱਸ਼ਟ ਕੀਤਾ ਕਿ ਹਰ ਸਕੂਲ ਮੁਖੀ ਸੁਰੱਖਿਆ ਸਕੂਲ ਵਾਹਨ ਨਿਯਮਾਂ ਦੀ ਪਾਲਣਾ ਲਈ ਪਾਬੰਦ ਹੈ ਅਤੇ ਹਰੇਕ ਸਕੂਲ ਮੁਖੀ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਸਕੂਲ ਵਿੱਚ ਆਉਂਦੇ ਬੱਚਿਆਂ ਦੇ ਵਾਹਨਾਂ ਦੀ ਜਾਂਚ ਕਰੇ ਕਿ ਕੀ ਉਹ ਵਾਹਨ ਬੱਚਿਆਂ ਦੀ ਸੁਰੱਖਿਆ ਲਈ ਯੋਗ ਹੈ? ਉਹਨਾਂ ਜਿਲ੍ਹਾ ਸਿੱਖਿਆ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਕੂਲ ਮੁਖੀਆਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰਨ।
ਸੜਕਾਂ ‘ਤੇ ਹੋ ਰਹੇ ਹਾਦਸੇ ਘੱਟ ਕਰਨ ਲਈ ਉਹਨਾਂ ਨੇ ਜਿਥੇ ਸੜਕਾਂ ਦੇ ਆਲੇ ਦੁਆਲੇ ਲੱਗੀ ਹੋਈ ਬੂਟੀ ਨੂੰ ਸਾਫ ਕਰਨ ਦੀ ਹਦਾਇਤ ਕੀਤੀ, ਉਥੇ ਹਰ ਲੋੜ ਵਾਲੇ ਥਾਂ ‘ਤੇ ਚਿੱਟੀ ਪੱਟੀ, ਰਿਫਲੈਕਟਰ ਲਗਾਉਣ ਅਤੇ ਟਰੈਫਿਕ ਲਾਈਟਾਂ ਚਾਲੂ ਕਰਨ ਲਈ ਕਿਹਾ।ਉਹਨਾਂ ਸੈਕਟਰੀ ਆਰ.ਟੀ,ਏ ਖੁਸ਼ਦਿਲ ਸਿੰਘ ਨੂੰ ਓਵਰਲੋਡਿੰਗ ਵਾਹਨ ਮੁਕੰਮਲ ਤੌਰ ‘ਤੇ ਰੋਕਣ ਦੀ ਹਦਾਇਤ ਕੀਤੀ।ਉਹਨਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣੀ ਅਤੇ ਟਰੈਫਿਕ ਵਿੱਚ ਆਉਂਦੀਆਂ ਰੁਕਾਵਟਾਂ ਦੂਰ ਕਰਨੀਆਂ ਬੇਸ਼ਕੀਮਤੀ ਜਾਨਾਂ ਬਚਾਉਣ ਲਈ ਬੇਹੱਦ ਜਰੂਰੀ ਹਨ ਅਤੇ ਇਸ ਲਈ ਜੇਕਰ ਕਿਸੇ ਵਿਭਾਗ ਨੂੰ ਵੀ ਕੰਮ ਕਰਾਉਣ ਲਈ ਪੈਸੇ ਦੀ ਲੋੜ ਹੈ ਤਾਂ ਡਿਪਟੀ ਕਮਿਸ਼ਨਰ ਦਫਤਰ ਪੈਸੇ ਦਾ ਪ੍ਰਬੰਧ ਕਰੇਗਾ।
ਇਸ ਮੌਕੇ ਪੰਜਾਬ ਰੋਡ ਸੇਫਟੀ ਐਂਡ ਰਿਸਰਚ ਸੈਂਟਰ ਮੋਹਾਲੀ ਤੋਂ ਮੈਡਮ ਉਮੇਸ਼ ਸ਼ਰਮਾ, ਟਰੈਫਿਕ ਸਟਾਫ ਇੰਚਾਰਜ਼ ਦਲਜੀਤ ਸਿੰਘ, ਧਰਮਿੰਦਰ ਸਿੰਘ ਲੈਕਚਰਾਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਪ੍ਰੇਰਨਾ ਚੁਣੌਤੀਆਂ ਅਤੇ ਨੀਤੀ ਨਿਰਮਾਣ ਵਿਸ਼ੇ ’ਤੇ ਗੈਸਟ ਲੈਕਚਰ
ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਰਾਜਨੀਤੀ ਅਤੇ ਲੋਕ ਪ੍ਰਸ਼ਾਸਨ ਵਿਭਾਗ …