ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਪੂਰਬੀ ਹਲਕੇ ਦੇ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਆਪਣੇ ਹਲਕੇ ਵਿੱਚ ਪੈਂਦੀ ਵਾਰਡ ਨੰਬਰ 18 ਦੇ ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਹਨਾਂ ਨੂੰ ਹੱਲ ਕਰਨ ਦਾ ਵਾਅਦਾ ਕੀਤਾ।ਉਹਨਾਂ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਸਰਕਾਰ ਤੁਹਾਡੀ ਆਪਣੀ ਸਰਕਾਰ ਅਤੇ ਤੁਹਾਡੀਆਂ ਮੁਸ਼ਕਲਾਂ ਦਾ ਹੱਲ ਕਰਵਾਉਣਾ ਮੇਰਾ ਫਰਜ਼ ਹੈ।
ਉਹਨਾਂ ਹਲਕਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਜੋ ਕਿ ਜਿਆਦਾਤਰ ਆਨਲਾਈਨ ਕਰ ਦਿੱਤੀਆਂ ਗਈਆਂ ਹਨ, ਦਾ ਲਾਭ ਲੈਣ ਲਈ ਫੋਨ ‘ਤੇ ਕੰਮ ਕਰਵਾਉਣ ਨੂੰ ਵੀ ਤਰਜ਼ੀਹ ਦੇਣ।ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸਕੂਲ ਆਫ ਐਮੀਨੈਂਸ ਵਿੱਚ ਵੱਧ ਤੋਂ ਵੱਧ ਆਪਣੇ ਬੱਚਿਆਂ ਦੇ ਦਾਖਲੇ ਕਰਵਾਉਣ, ਕਿਉਂਕਿ ਇਹਨਾਂ ਸਕੂਲਾਂ ਵਿੱਚ ਬੇਹੱਦ ਸਿੱਖਿਅਤ ਅਧਿਆਪਕ ਅਤੇ ਵਧੀਆ ਸਕੂਲੀ ਇਮਾਰਤਾਂ ਤੋਂ ਇਲਾਵਾ ਪੜ੍ਹਨ ਲਿਖਣ ਲਈ ਹਰ ਤਰ੍ਹਾਂ ਦੀ ਸਹਾਇਕ ਸਮੱਗਰੀ ਵੀ ਬਿਲਕੁੱਲ ਮੁਫਤ ਦਿੱਤੀ ਜਾਂਦੀ ਹੈ।ਉਹਨਾਂ ਕਿਹਾ ਕਿ ਇਸੇ ਤਰ੍ਹਾਂ ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਖੋਲੇ ਗਏ ਹਨ, ਜਿਨਾਂ ਵਿੱਚ ਜਾ ਕੇ ਤੁਸੀਂ ਮੁਫਤ ਵਿੱਚ ਦਵਾਈਆਂ ਅਤੇ ਸਰੀਰਕ ਟੈਸਟ ਕਰਵਾ ਸਕਦੇ ਹੋ।ਇਹਨਾਂ ਸਮੱਸਿਆਵਾਂ ਤੋਂ ਇਲਾਵਾ ਜੇਕਰ ਕਿਸੇ ਦੀ ਕੋਈ ਹੋਰ ਸਮੱਸਿਆ ਕਾਰਪੋਰੇਸ਼ਨ ਜਾਂ ਕਿਸੇ ਹੋਰ ਵਿਭਾਗ ਨਾਲ ਆਉਂਦੀ ਹੈ ਤਾਂ ਉਹ ਮੇਰੇ ਧਿਆਨ ਵਿੱਚ ਲਿਆਉਣ ਤਾਂ ਤੁਰੰਤ ਹੱਲ ਕੀਤਾ ਜਾਵੇਗਾ।
ਹਲਕਾ ਵਾਸੀਆਂ ਨੇ ਵਿਧਾਇਕਾ ਜੀਵਨ ਜੋਤ ਕੌਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੀ ਰੱਜ਼ਵੀਂ ਤਾਰੀਫ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਵਿਧਾਇਕ ਵੋਟਾਂ ਤੋਂ ਬਾਅਦ ਉਹਨਾਂ ਦੀਆਂ ਸਮੱਸਿਆ ਸੁਣਨ ਲਈ ਵੀ ਉਹਨਾਂ ਦੇ ਘਰ ਤੱਕ ਪਹੁੰਚਿਆ ਹੈ।
Check Also
ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …