Tuesday, November 18, 2025

ਮੇਅਰ ਨੇ ਹਰੀ ਝੰਡੀ ਦੇ ਕੇ ਵੱਖ-ਵੱਖ ਵਾਰਡਾਂ ਵਿੱਚ ਫੋਗਿੰਗ ਦੇ ਕੰਮ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਲੋਂ ਹਰੀ ਝੰਡੀ ਦੇ ਕੇ ਫੋਗਿੰਗ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ ਗੱਡੀਆਂ ਰਵਾਨਾ ਕੀਤੀਆਂ ਗਈਆਂ।ਮੇਅਰ ਨੇ ਕਿਹਾ ਕਿ ਮੌਸਮ ਦੇ ਬਦਲਣ ਨਾਲ ਸ਼ਹਿਰ ਵਿੱਚ ਮੱਛਰਾਂ ਦੀ ਰੋਕ-ਥਾਮ ਲਈ ਫੋਗਿੰਗ ਜਰੂਰੀ ਹੈ, ਜਿਸ ਲਈ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਫੋਗਿੰਗ ਲਈ ਗੱਡੀਆਂ ਰਵਾਨਾ ਕੀਤੀਆਂ ਗਈਆਂ ਹਨ।ਉਹਨਾਂ ਕਿਹਾ ਕਿ ਹਰੇਕ ਵਾਰਡ ਵਿੱਚ ਰੋਸਟਰਵਾਈਜ਼ ਫੋਗ ਸਪਰੇਅ ਕੀਤੀ ਜਾਵੇਗੀ।
ਇਸ ਮੌਕੇ ਸਿਹਤ ਅਫਸਰ ਡਾ. ਰਮਾ, ਚੀਫ ਸੈਨੇਟਰੀ ਇੰਸਪੈਕਟਰ ਮਲਕੀਤ ਸਿੰਘ ਤੋਂ ਇਲਾਵਾ ਕਈ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …