ਭੀਖੀ, 13 ਮਾਰਚ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿੱਚ ਸਕੂਲ ਦੇ ਮਹਿਲਾ ਅਧਿਆਪਕਾਂ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ
ਕੇਕ ਕੱਟ ਕੇ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਮੈਡਮ ਕਿਰਨ ਰਤਨ ਨੇ ਮਹਿਲਾ ਅਧਿਆਪਕਾਂ ਨੂੰ ਵਧਾਈ ਦਿੱਤੀ।ਉਹਨਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਹਰੇਕ ਖੇਤਰ ਵਿੱਚ ਅੱਗੇ ਵਧ ਰਹੀਆਂ ਹਨ।ਹਰੇਕ ਮਹਿਲਾ ਇੱਕ ਬੇਟੀ, ਇਕ ਪਤਨੀ ਅਤੇ ਇਕ ਮਾਂ ਦਾ ਕਿਰਦਾਰ ਅਦਾ ਕਰਦੀ ਹੈ।ਉਸ ਤੋਂ ਬਾਅਦ ਉਹ ਆਪਣੇ ਲਈ ਕੁੱਝ ਕਰ ਗੁਜ਼ਰਨ ਲਈ ਸਮਰੱਥ ਬਣਦੀ ਹੈ ਅਤੇ ਸਾਡੇ ਸਮਾਜ ਵਿੱਚ ਔਰਤਾਂ ਨੂੰ ਦੁਰਗਾ ਮਾਂ ਦਾ ਰੂਪ ਮੰਨਿਆ ਜਾਂਦਾ ਹੈ।ਇਸ ਮੌਕੇ ਸਮੂਹ ਸਟਾਫ ਹਾਜ਼ਰ ਰਿਹਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media