ਜੰਡਿਆਲਾ ਗੁਰੂ, 13 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਲੜਕੇ ਵਿਖੇ ਸਕੂਲ ਦਾ ਸਲਾਨਾ ਸਮਾਰੋਹ
ਮਨਾਇਆ ਗਿਆ।ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਸਮਾਰੋਹ ਵਿੱਚ ਪਹੁੰਚਣ ‘ਤੇ ਇਲਾਕੇ ਦੇ ਸਰਪੰਚਾਂ, ਪੰਚਾਂ ਅਤੇ ਪ੍ਰਿੰਸੀਪਲ ਅਤੇ ਸਕੂਲ ਸਟਾਫ ਵਲੋਂ ਫੁੱਲਾਂ ਦੇ ਹਾਰ ਮੁੱਖ ਮਹਿਮਾਨ ਕੈਬਨਿਟ ਮੰਤਰੀ ਈ.ਟੀ.ਓ ਦਾ ਸਵਾਗਤ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਵਿੱਚ ਸਮੁੱਚੇ ਪੰਜਾਬ ਅੰਦਰ ਬਿਨ੍ਹਾ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ। ਉਨ੍ਹਾਂ ਦੀ ਸਰਕਾਰ ਨੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ, ਮੁਫਤ ਸਿਹਤ ਸੇਵਾਵਾਂ ਅਤੇ ਚੰਗੀ ਸਿੱਖਿਆ ਪ੍ਰਣਾਲੀ ‘ਤੇ ਜੋਰ ਦਿੱਤਾ ਹੈ।ਅੱਜ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਚੁੱਕੀ ਹੈ ਅਤੇ ਪਹਿਲਾ ਨਾਲੋਂ ਹੁਣ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਸੰਖਿਆ ਵਿੱਚ ਵੀ ਵਾਧਾ ਹੋਇਆ ਹੈ।
ਜਿਲ੍ਹੇ ਅੰਦਰ ਚੱਲ ਰਹੇ ਸਕੂਲ ਆਫ ਐਮੀਨੇਸ ਨੇ ਵੀ ਸਰਕਾਰੀ ਸਕੂਲਾਂ ਅੰਦਰ ਪੜਣ ਵਾਲੇ ਬੱਚਿਆਂ ਦੇ ਮਾਪਿਆਂ ਦੀ ਸੋਚ ਬਦਲੀ ਹੈ।ਸਕੂਲ ਆਫ ਐਮੀਨੇਸ ਦੇ ਬੱਚਿਆਂ ਲਈ ਬੱਸਾਂ ਦੀ ਵਿਵਸਥਾ ਕੀਤੀ ਹੈ।ਵਿਦਿਆਰਥੀਆਂ ਨੂੰ ਵਰਦੀਆਂ, ਮੁਫਤ ਕਿਤਾਬਾਂ, ਮਿਡ-ਡੇ ਮੀਲ ਆਦਿ ਸਹੂਲਤਾਂ ਸਮੇਂ ਦੇ ਬਦਲਾਅ ਦੀ ਗਵਾਹੀ ਦਿੰਦੇ ਹਨ।ਸਾਡੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ।ਉਨਾਂ ਕਿਹਾ ਕਿ 2022 ਵਿੱਚ ਪ੍ਰਾਈਵੇਟ ਸਕੂਲਾਂ ਦੇ ਬੱਚੇ ਮੈਰਿਟ ਲਿਸਟਾਂ ਵਿੱਚ ਆਉਂਦੇ ਸਨ, ਪਰੰਤੂ ਹੁਣ ਸਾਲ 2024 ਤੱਕ ਸਾਡੇ ਸਰਕਾਰੀ ਸਕੂਲਾਂ ਦੇ ਬੱਚੇ ਮੈਰਿਟ ਲਿਸਟਾਂ ਵਿੱਚ ਆ ਰਹੇ ਹਨ।
ਇਸ ਮੌਕੇ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ, ਸਤਿੰਦਰ ਸਿੰਘ, ਸਟਾਫ ਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media