ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸਕੂਲ ਝਾੜੋਂ ਵਿਖੇ ਦਲਜੀਤ ਕੌਰ ਪੁੱਤਰੀ ਗੁਰਦੀਪ ਸਿੰਘ ਦਾ ਦਸਵੀਂ ਕਲਾਸ ਵਿੱਚੋਂ ਮੈਰਿਟ ਵਿੱਚ ਆਉਣ ‘ਤੇ ਸਕੂਲ ਮੁਖੀ ਜਗਸੀਰ ਸਿੰਘ, ਵਾਈਸ ਮੈਡਮ ਗੁਰਮੀਤ ਕੌਰ ਅਤੇ ਸਮੂਹ ਸਟਾਫ ਨੇ 11000 ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਦੱਸਿਆ ਕਿ ਦਲਜੀਤ ਕੌਰ ਬਹੁਤ ਹੀ ਹੋਣਹਾਰ ਵਿਦਿਆਰਥਣ ਹੈ, ਜਿਸ ਨੇ ਭਾਈ ਜੈਤਾ ਜੀ ਫਾਊਂਡੇਸ਼ਨ ਵਿੱਚ ਆਪਣਾ ਟੈਸਟ ਪਾਸ ਕਰਕੇ ਦਾਖਲਾ ਪ੍ਰਾਪਤ ਕੀਤਾ ਅਤੇ ਹੁਣ ਇਹ ਵਿਦਿਆਰਥਣ ਨੀਟ ਦੇ ਪੇਪਰ ਦੀ ਤਿਆਰੀ ਕਰ ਰਹੀ ਹੈ।
Check Also
ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …