Sunday, June 1, 2025
Breaking News

ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ ਦਿਵਸ-2024 ਦੇ ਸਬੰਧ ’ਚ ‘ਫ਼ੈਸਟੀਵਲ ਆਫ਼ ਮੈਥਾਮੈਥਿਕ’ ਮੁਕਾਬਲਾ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਪ੍ਰੋਗਰਾਮ ਪੰਜਾਬ ਸਟੇਟ ਕੌਂਸਿਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ, ਨੈਸ਼ਨਲ ਕੌਂਸਿਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ ਅਤੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਸਮਾਗਮ ਦੌਰਾਨ ਘੋਸ਼ਣਾ ਪੱਤਰ, ਪੋਸਟਰ ਪੇਸ਼ਕਾਰੀ, ਕੁਵਿੱਜ ਸਬੰਧੀ ਅੰਤਰ ਸੰਸਥਾਗਤ ਆਦਿ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਸੰਸਥਾਵਾਂ ਦੇ 100 ਤੋਂ ਵਧੇਰੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ।ਪ੍ਰੋਗਰਾਮ ਦਾ ਅਗਾਜ਼ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਨ ਉਪਰੰਤ ਪ੍ਰਿੰ: ਡਾ. ਕਾਹਲੋਂ ਵੱਲੋਂ ਵਿਭਾਗ ਮੁਖੀ ਅਤੇ ਕੋਆਰਡੀਨੇਟਰ ਡਾ. ਰਾਜਿੰਦਰ ਪਾਲ ਕੌਰ ਨਾਲ ਮਿਲ ਕੇ ਮੁੱਖ ਮਹਿਮਾਨ ਵਜੋਂ ਆਈ.ਕੇ.ਜੀ.ਪੀ.ਟੀ.ਯੂ ਜਲੰਧਰ ਤੋਂ ਪੁੱਜੇ ਪ੍ਰੋ: ਆਸ਼ੀਸ਼ ਅਰੋੜਾ ਨੂੰ ਪੌਦਾ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਡਾ. ਕਾਹਲੋਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਹੋਰਨਾਂ ਵਿੱਦਿਅਕ ਸਰਗਰਮੀਆਂ ’ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਪ੍ਰਗਰਾਮ ਸਬੰਧੀ ਡਾ. ਰਾਜਿੰਦਰਪਾਲ ਕੌਰ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।
ਪ੍ਰੋ: ਅਰੋੜਾ ਨੇ ਬੱਚਿਆਂ ਨੂੰ ਜੀਵਨ ’ਚ ਕਾਮਯਾਬੀ ਪ੍ਰਾਪਤ ਕਰਨ ਲਈ ਗੁਰ ਦੱਸਦੇ ਹੋਏ ਆਪਣੇ ਮਿੱਥੇ ਟੀਚੇ ਨੂੰ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਅਤੇ।ਇਸ ਮੌਕੇ ਡਾ. ਰਾਜਿੰਦਰਪਾਲ ਕੌਰ ਨੇ ਪ੍ਰਿੰ: ਡਾ. ਕਾਹਲੋਂ ਵੱਲੋਂ ਦਿੱਤੇ ਗਏ ਸਹਿਯੋਗ ਦਾ ਧੰਨਵਾਦ ਕਰਦਿਆਂ ਭਵਿੱਖ ’ਚ ਅਜਿਹੇ ਹੋਰ ਪ੍ਰੋਗਰਾਮ ਉਲੀਕਣ ਲਈ ਵਚਨਬੱਧਤਾ ਦੁਹਰਾਈ।ਉਨ੍ਹਾਂ ਨੇ ਆਏ ਮਹਿਮਾਨਾਂ ਅਤੇ ਸਮੂਹ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਮੁਕਾਬਲਿਆਂ ’ਚ ਹਿੱਸਾ ਲੈਣ ਲਈ ਵਧਾਈ ਦਿੱਤੀ।ਪ੍ਰੋ: ਅਰੋੜਾ ਨੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ, ਡਾ. ਰਾਜਿੰਦਰਪਾਲ ਕੌਰ ਨਾਲ ਮਿਲ ਕੇ ਮੁਕਾਬਲੇ ’ਚ ਜੇਤੂ ਆਏ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਅਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ।ਪ੍ਰੋ: ਪਵਨਪ੍ਰੀਤ ਕੌਰ ਨੇ ਸਟੇਜ਼ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ।ਪ੍ਰਿੰ: ਡਾ. ਕਾਹਲੋਂ ਨੇ ਪ੍ਰੋ: ਅਰੋੜਾ ਨੂੰ ਡਾ. ਭਾਟੀਆ ਅਤੇ ਡਾ. ਰਜਿੰਦਰਪਾਲ ਕੌਰ ਨਾਲ ਮਿਲ ਕੇ ਯਾਦਗਾਰੀ ਚਿੰਨ੍ਹ ਵੀ ਭੇਂਟ ਕੀਤਾ।
ਇਸ ਮੌਕੇ ਆਰਗੇਨਾਈਜ਼ਿੰਗ ਸਕਤਰ ਡਾ. ਗਗਨਦੀਪ ਸਿੰਘ, ਡਾ. ਹਰਵਿੰਦਰ ਕੌਰ ਆਦਿ ਤੋਂ ਇਲਾਵਾ ਹੋਰ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …