Saturday, July 12, 2025
Breaking News

ਐਨ.ਆਰ.ਆਈ ਵਲੋਂ ਰੈਡ ਕਰਾਸ ਨੂੰ 1 ਲੱਖ ਦੀ ਮਦਦ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਮਾਨਵਤਾ ਦੀ ਸੇਵਾ ਲਈ ਰੈਡਕਰਾਸ ਵਿੱਚ ਆਪਣਾ ਯੋਗਦਾਨ ਪਾਈਏ।ਇਕ ਐਨ.ਆਰ.ਆਈ ਜਸਪਾਲ ਗਿੱਲ ਜੋ ਕਿ ਕਨੇਡਾ ਵਿੱਚ ਵੱਸਦੇ ਹਨ ਨੇ ਵਿਸ਼ੇਸ਼ ਤੌਰ ‘ਤੇ ਰੈਡ ਕਰਾਸ ਦੀ ਸਹਾਇਤਾ ਲਈ ਇੱਕ ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੂੰ ਭੇਟ ਕੀਤਾ ਹੈ।ਡਿਪਟੀ ਕਮਿਸ਼ਨਰ ਨੇ ਜਸਪਾਲ ਗਿੱਲ ਦੇ ਇਸ ਉਦਮ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਐਨ.ਆਰ.ਆਈ ਨੇ ਰੈਡ ਕਰਾਸ ਨੂੰ ਮਦਦ ਦਿੱਤੀ ਹੈ, ਜੋ ਸ਼ੁਰੂ ਤੋਂ ਹੀ ਮਾਨਵਤਾ ਦੀ ਸੇਵਾ ਲਈ ਅੱਗੇ ਰਿਹਾ ਹੈ।ਟੀ.ਬੀ ਮੁਕਤ ਅਭਿਆਨ, ਨਸ਼ਾ ਵਿਰੁੱਧ ਅਭਿਆਨ ਕੈਂਸਰ ਰੋਗੀਆਂ ਅਤੇ ਹੋਰ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿੰਦਾ ਹੈ।ਡਿਪਟੀ ਕਮਿਸ਼ਨਰ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਰੈਡ ਕਰਾਸ ਦੀ ਮਦਦ ਲਈ ਅੱਗੇ ਆਉਣ ਤਾਂ ਜੋ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ।
ਇਸ ਮੌਕੇ ਸਕੱਤਰ ਰੈਡ ਕਰਾਸ ਸੈਮਸਨ ਮਸੀਹ, ਮੈਡਮ ਗੁਰਦਰਸ਼ਨ ਕੌਰ, ਸ੍ਰੀਮਤੀ ਸੱਤੀ ਪਤਨੀ ਜਸਪਾਲ ਸਿੰਘ ਤੋਂ ਇਲਾਵਾ ਰੈਡ ਕਰਾਸ ਦਾ ਹੋਰ ਸਟਾਫ ਹਾਜ਼ਰ ਸੀ।

Check Also

ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …