Sunday, May 25, 2025
Breaking News

ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਲਾ ਮਹੱਲਾ ਮਨਾਇਆ

ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ) – ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਿਰਜਤ ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ-ਮਹੱਲਾ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਬੁੱਢਾ ਦਲ ਵਿਖੇ ਜਥੇਦਾਰ ਬਾਬਾ ਬਲਬੀਰ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ।.ਰਾਗੀਆਂ, ਕਵੀਸ਼ਰਾਂ ਅਤੇ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਸ਼ਹੀਦ ਸੁਖਮਨੀ ਸੇਵਾ ਸੁਸਾਇਟੀ ਦੇ ਬੀਬੀਆਂ ਸ਼ਬਦੀ ਜਥਿਆਂ ਨੇ ਗੁਰਮਤਿ ਦੀਵਾਨ ਦੌਰਾਨ ਕਥਾ, ਵਾਖਿਆਨ ਸ਼ਬਦ ਕੀਰਤਨ, ਗੁਰ ਇਤਿਹਾਸ ਤੇ ਗੁਰੂ ਸ਼ਬਦ ਨਾਲ ਸੰਗਤਾਂ ਨੂੰ ਜੋੜਿਆ।ਜਥੇਦਾਰ ਭਾਈ ਕੇਵਲ ਸਿੰਘ ਕੋਮਲ ਦੇ ਢਾਡੀ ਜਥੇ ਨੇ ਅਕਾਲੀ ਬਾਬਾ ਫੂਲਾ ਸਿੰਘ ਤੇ ਸਿੱਖ ਇਤਿਹਾਸ ਦੇ ਜੁਝਾਰੂ ਪੰਨ੍ਹਿਆਂ ਦੀਆਂ ਵਾਰਾਂ ਗਾਇਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਹੋਲੇ ਮਹੱਲੇ ਨੂੰ ਸਮਰਪਿਤ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰੰਭ ਹੋਇਆ ਨਗਰ ਕੀਰਤਨ ਪੰਜ ਪਿਆਰਿਆਂ, ਨਿਸ਼ਾਨਚੀਆਂ ਦੀ ਅਗਵਾਈ ਵਿੱਚ ਗੁ. ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਪੁੱਜਾ।ਬੁੱਢਾ ਦਲ ਮੁਖੀ ਜਥੇਦਾਰ ਬਲਬੀਰ ਸਿੰਘ ਵੱਲੋਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਬਾਬਾ ਭਗਤ ਸਿੰਘ, ਪਰਮਜੀਤ ਸਿੰਘ, ਬਾਬਾ ਅਮਰੀਕ ਸਿੰਘ ਗ੍ਰੰਥੀ ਨੇ ਨਿੱਘਾ ਸੁਆਗਤ ਕੀਤਾ ਅਤੇ ਪੰਜ ਪਿਆਰਿਆਂ, ਨਿਸ਼ਾਨਚੀਆਂ, ਨਗਾਰਚੀਆਂ ਤੋਂ ਇਲਾਵਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਡਾ. ਇੰਦਰਜੀਤ ਸਿੰਘ ਗੋਗੋਆਣੀ, ਜਨ. ਸ਼ਕੱਤਰ ਹਰਮਨਜੀਤ ਸਿੰਘ, ਸਕੱਤਰ ਗੁਰਬਖਸ਼ ਸਿੰਘ ਬੇਦੀ ਅਤੇ ਹੋਰ ਅਹੁੱਦੇਦਾਰਾਂ ਸੁਖਵਿੰਦਰ ਸਿੰਘ, ਸਰਬਜੋਤ ਸਿੰਘ, ਗੋਪਾਲ ਸਿੰਘ ਤੇ ਹੋਰਨਾਂ ਨੂੰ ਸਿਰੋਪਾਓ ਭੇਟ ਕੀਤੇ ਨਿਹੰਗ ਸਿੰਘਾਂ ਦੀਆਂ ਗਤਕਾ ਟੀਮਾਂ ਨੇ ਸ਼ਸਤਰ ਕਲਾ ਦੇ ਜ਼ੌਹਰ ਵਿਖਾਏ।ਬੀਬੀ ਕੌਲਾ ਜੀ ਭਲਾਈ ਕੇਂਦਰ ਟਰੱਸਟ ਦੇ ਸਹਿਯੋਗ ਨਾਲ ਗੁਰੂ ਕੇ ਲੰਗਰ ਅਤੁੱਟ ਵਰਤੇ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …