ਅੰਮ੍ਰਿਤਸਰ, 20 ਮਾਰਚ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਸੰਜੇ ਕਾਮਰਾ ਅਤੇ ਜਿਲ੍ਹਾ ਡੈਂਟਲ ਅਫ਼ਸਰ ਡਾ. ਵਰਿੰਦਰ ਦੇ ਨਿਰਦੇਸ਼ਾਂ ਸੀ.ਐਚ.ਸੀ ਲੌਂਗੋਵਾਲ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ।ਕਾਰਜਕਾਰੀ ਐਸ.ਐਮ.ਓ ਡੈਂਟਲ ਮੈਡੀਕਲ ਅਫ਼ਸਰ ਡਾ. ਮਨਿਤਾ ਬਾਂਸਲ ਨੇ ਕਿਹਾ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਜਾਂਦਾ ਹੈ, ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ ਮੂੰਹ ਦੀ ਸਫਾਈ ਅਤੇ ਦੇਖ-ਭਾਲ ਕਰਨ ਲਈ ਜਾਗਰੂਕ ਕਰਨਾ ਹੈ।ਉਹਨਾਂ ਕਿਹਾ ਕਿ ਦੰਦ ਸਾਡੇ ਸਰੀਰ ਦਾ ਅਹਿਮ ਅੰਗ ਹਨ, ਜਿੰਨ੍ਹਾਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ।ਉਨ੍ਹਾਂ ਆਸ਼ਾ ਵਰਕਰਾਂ ਨੂੰ ਦੰਦਾਂ ਦੀ ਸਫ਼ਾਈ ਦੀ ਮਹਤੱਤਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਦੰਦਾਂ ਦੀ ਕਿਸੇ ਵੀ ਤਰ੍ਹਾਂ ਦੀ ਬੀਮਾਰੀ ਲਈ ਸਾਨੂੰ ਡਾਕਟਰ ਨੂੰ ਦਿਖਾਉਣਾ ਚਾਹੀਦਾ ਹੈ।ਮੂੰਹ ਅਤੇ ਦੰਦਾਂ ਦੀ ਸਫਾਈ ਨਾ ਕਰਨ ਕਾਰਣ ਦੰਦਾਂ ਅਤੇ ਪੇਟ ਨੂੰ ਕਈ ਕਿਸਮ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ।ਜਿਸ ਕਾਰਨ ਆਮ ਜੀਵਨ ਵਿੱਚ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਹਨਾਂ ਕਿਹਾ ਕਿ ਸਭ ਨੂੰ ਇੱਕ ਦਿਨ ਵਿੱਚ ਦੋ ਵਾਰ, ਰਾਤ ਨੂੰ ਖਾਣਾ ਖਾਣ ਤੋਂ ਬਾਅਦ ਅਤੇ ਸਵੇਰੇ ਬੁਰਸ਼ ਜਰੂਰ ਕਰਨਾ ਚਾਹੀਦਾ ਹੈ।ਦੰਦਾਂ ਦੀ ਸਫਾਈ ਸਮੇਂ ਅੰਦਰਲੇ ਪਾਸੇ ਤੋਂ ਅਤੇ ਚਬਾਉਣ ਵਾਲੇ ਹਿੱਸੇ ਦੀ ਵੀ ਸਫਾਈ ਕਰਨੀ ਚਾਹੀਦੀ ਹੈ।ਹਮੇਸ਼ਾਂ ਨਰਮ ਬੁਰਸ਼ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਦੰਦਾਂ ਦੇ ਨਾਲ ਨਾਲ ਜੀਭ ਦੀ ਸਫਾਈ ਵੀ ਜਰੂਰੀ ਹੈ।ਉਨ੍ਹਾਂ ਕਿਹਾ ਕਿ ਰਾਤ ਸਮੇਂ ਸਿਹਤਮੰਦ ਭੋਜਨ ਦਾ ਸੇਵਨ, ਚਿਪਚਿਪੇ ਅਤੇ ਮਿੱਠਾ ਖਾਣ ਤੋਂ ਪ੍ਰਹੇਜ਼ ਅਤੇ ਖਾਣਾ ਚੰਗੀ ਤਰ੍ਹਾਂ ਚਬਾ ਕੇ ਖਾਣਾ ਚਾਹੀਦਾ ਹੈ ਅਤੇ ਹਰੇਕ 6 ਮਹੀਨੇ ਬਾਅਦ ਦੰਦਾਂ ਦੇ ਡਾਕਟਰ ਦੀ ਸਲਾਹ ਲਵੋ।ਇਸ ਮੌਕੇ ਏ.ਐਨ.ਐਮ ਨਵਦੀਪ ਕੌਰ,ਆਸ਼ਾ ਵਰਕਰ ਹਾਜ਼ਰ ਸਨ।
Check Also
ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …