ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ “ਬਿਹਤਰ ਅਨੁਭਵ ਵਿੱਦਿਆ ਮਿਆਰੀ ਮਾਣ ਪੰਜਾਬ ਦਾ ਸਕੂਲ ਸਰਕਾਰੀ” ਦੇ ਨਾਅਰੇ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਕੀਤੀ ਗਈ ’ਦਾਖ਼ਲਾ ਮੁਹਿੰਮ’ ਦਾ ਅੱਜ ਜ਼ਿਲ੍ਹੇ ਅੰਦਰ ਆਗਾਜ਼ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਗਵਾਲ ਮੰਡੀ ਦੇ ਸਰਕਾਰੀ ਸਕੂਲ ਤੋਂ ਜਾਗਰੂਕਤਾ ਵੈਨ ਨੂੰ ਝੰਡੀ ਵਿਖਾ ਕੇ ਕੀਤਾ ਗਿਆ।ਜਿਸ ਦੌਰਾਨ ਵਿਧਾਇਕ ਜਸਬੀਰ ਸਿੰਘ ਸੰਧੂ ਦੇ ਭਰਾਤਾ ਦਵਿੰਦਰ ਸਿੰਘ ਸੰਧੂ ਵੀ ਮੌਜ਼ੂਦ ਸਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ ਕੰਵਲਜੀਤ ਸਿੰਘ ਅਤੇ ਹਰਭਗਵੰਤ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦੂ ਮੰਗੋਤਰਾ ਅਤੇ ਰਾਜੇਸ਼ ਖੰਨਾ ਦੀ ਸਾਂਝੀ ਦੇਖ-ਰੇਖ ’ਚ ਸ਼ੁਰੂ ਹੋਈ ਇਸ ’ਦਾਖ਼ਲਾ ਮੁਹਿੰਮ’ ਦੀ ਸ਼ੁਰੂਆਤ ਮੌਕੇ ਇਕੱਤਰ ਅਧਿਕਾਰੀਆਂ,ਅਧਿਆਪਕਾਂ, ਬੱਚਿਆਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਅੰਦਰ ਸਾਰੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋ ਰਹੀ ਹੈ।ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਹੀ ਦਾਖ਼ਲ ਕਰਾਉਣ ਤਾਂ ਜੋ ਸਰਕਾਰ ਵਲੋਂ ਇਨ੍ਹਾਂ ਸਕੂਲਾਂ ਅੰਦਰ ਮਿਲਣ ਵਾਲੀਆਂ ਅਨੇਕਾਂ ਹੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਵੇਲੇ ਸਰਕਾਰੀ ਸਕੂਲਾਂ ‘ਚ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀ ਹਰ ਖੇਤਰ `ਚ ਵੱਡੀਆਂ ਮੱਲਾਂ ਮਾਰ ਰਹੇ ਹਨ।ਕਾਰਜ਼ ਦੀ ਸ਼ੁਰੂਆਤ ਮੌਕੇ ਉਨ੍ਹਾ ਾਂ ਆਪਣੇ ਹੱਥੀਂ ਲੱਡੂ ਵੰਡਦਿਆਂ ਉਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸ਼ੁਭ ਇਛਾਵਾਂ ਵੀ ਦਿੱਤੀਆਂ। ਦੱਸਣਯੋਗ ਹੈ ਕਿ ਦਾਖ਼ਲਾ ਮੁਹਿੰਮ ਤਹਿਤ ਰਵਾਨਾ ਹੋਣ ਵਾਲੀ ਇਹ ਜਾਗਰੂਕਤਾ ਵੈਨ ਜੋ 20 ਤੋਂ 22 ਮਾਰਚ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਜਾਵੇਗੀ।
ਇਸ ਮੌਕੇ ਉਪਰੋਕਤ ਤੋਂ ਇਲਾਵਾ ਬਲਾਕ ਸਿੱਖਿਆ ਅਫ਼ਸਰ ਦਿਲਬਾਗ ਸਿੰਘ, ਯਸ਼ਪਾਲ, ਜਤਿੰਦਰ ਸਿੰਘ, ਦਲਜੀਤ ਸਿੰਘ, ਪ੍ਰਿੰਸੀਪਲ ਨਵਦੀਪ ਕੌਰ, ਹੱਡ ਮਾਸਟਰ ਵਿਨੋਦ ਕਾਲੀਆ, ਡੀ.ਆਰ.ਸੀ ਵਿਜੇ ਕੁਮਾਰ, ਏ.ਸੀ ਸਮਾਰਟ ਸਕੂਲ ਰਜਿੰਦਰ ਸਿੰਘ, ਮਨੀਸ਼ ਕੁਮਾਰ ਮੇਘ, ਸੰਦੀਪ ਸਿਆਲ, ਮੀਡੀਆ ਕੋਆਰਡੀਨੇਟਰ ਪਰਮਿੰਦਰ ਸੰਧੂ, ਮੀਡੀਆ ਇੰਚਾਰਜ਼ ਮਨਪ੍ਰੀਤ ਸੰਧੂ, ਬਲਜੀਤ ਸਿੰਘ ਮੱਲ੍ਹੀ, ਦਵਿੰਦਰ ਮੰਗੋਤਰਾ, ਸੀ.ਐਚ.ਟੀ ਰਣਜੀਤ ਸਿੰਘ ਸੰਧੂ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਲਿਵਤਾਰ ਸਿੰਘ, ਬਲਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਚਰਨ ਸਿੰਘ, ਅਰਵਿੰਦਰ ਕੁਮਾਰ, ਰਜਵੰਤ ਕੌਰ ਮਿੰਨੀ, ਮਨਦੀਪ ਸਿੰਘ, ਕੁਲਵੰਤ ਸਿੰਘ, ਤਜਿੰਦਰ ਸਿੰਘ, ਹਰਮਨ ਵੇਰਕਾ, ਗੁਰਿੰਦਰ ਰੰਧਾਵਾ, ਗੁਰਪ੍ਰਤਾਪ ਸਿੰਘ, ਗੁਰਵੀਰ ਕੌਰ,ਰੀਨਾ, ਅਮਿਤਾ ਰੁਪਿੰਦਰ ਕੌਰ ਆਦਿ ਅਧਿਕਾਰੀਆਂ ਤੋਂ ਇਲਾਵਾ ਜਗਜੀਤ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਅਹੁੱਦੇਦਾਰ ਵੀ ਹਾਜ਼ਰ ਸਨ।
Check Also
ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …