ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਵਿਦਿਆਰਥਣ ਨੇ ਯੂ.ਜੀ.ਸੀ ਨੈਟ ਵੱਲੋਂ ਪ੍ਰੋਫੈਸਰਾਂ ਦੀ ਭਰਤੀ ਲਈ ਰੱਖੇ ਲਾਜ਼ਮੀ
ਨੈਸ਼ਨਲ ਇਲਿਜੀਬਿਲਟੀ ਦੀ ਪ੍ਰੀਖਿਆ ਨੂੰ ਪਾਸ ਕਰਨ ’ਚ ਸਫਲਤਾ ਹਾਸਲ ਕੀਤੀ ਹੈ।ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਐਮ.ਏ ਅੰਗਰੇਜ਼ੀ ਦੀ ਵਿਦਿਆਰਥਣ ਰਨਦੀਪ ਕੌਰ ਨੂੰ ਵਧਾਈ ਦਿੰਦਿਆ ਦੱਸਿਆ ਕਿ ਕਾਲਜ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿੰਦਾ ਹੈ।ਉਨ੍ਹਾਂ ਅਧਿਆਪਕਾਂ ਦੁਆਰਾ ਕੀਤੀ ਜਾਂਦੀ ਅਣਥੱਕ ਮਿਹਨਤ ਲਈ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ।
ਵਿਭਾਗ ਮੁਖੀ ਪ੍ਰੋ: ਸੁਪਨਿੰਦਰਜੀਤ ਕੌਰ ਨੇ ਰਨਦੀਪ ਕੌਰ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਵਿਦਿਆਰਥਣ ਆਪਣੀ ਲਗਨ ਅਤੇ ਮਿਹਨਤ ਕਰਕੇ ਵਿਦਿਆਰਥੀਆਂ ਲਈ ਹਮੇਸ਼ਾਂ ਪ੍ਰੇਰਣਾ ਸਰੋਤ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਉਸ ’ਤੇ ਮਾਣ ਹੈ ਅਤੇ ਵਿਭਾਗ ਉਸ ਦੀ ਹਮੇਸ਼ਾਂ ਚੜਦੀ ਕਲਾ ਲਈ ਅਰਦਾਸ ਕਰਦਾ ਹੈ। ਇਸ ਮੌਕੇ ਪ੍ਰੋ: ਮਕਲਿੰਦਰ ਸਿੰਘ, ਡਾ. ਸਾਂਵਤ ਸਿੰਘ ਮੰਟੋ, ਪ੍ਰੋ: ਦਲਜੀਤ ਸਿੰਘ, ਪ੍ਰੋ: ਮਮਤਾ ਮਹਿੰਦਰੂ, ਪ੍ਰੋ: ਵਿਜੈ ਬਰਨਾਡ, ਡਾ. ਜਸਵਿੰਦਰ ਕੌਰ ਔਲਖ, ਪ੍ਰੋ: ਪੂਜਾ ਕਾਲੀਆ, ਪ੍ਰੋ: ਗੁਰਪ੍ਰੀਤ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media