ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਨਰਸਿੰਗ ਵਿਖੇ ਅੰਤਿਮ ਸਾਲ ਦੇ ਵਿਦਿਆਰਥੀਆਂ ਲਈ ਪਹਿਲੀ ‘ਆਨ ਕੈਂਪਸ ਪਲੇਸਮੈਂਟ ਡਰਾਈਵ’ ਕਰਵਾਈ ਗਈ ਸੀ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਉਕਤ ਪਲੇਸਮੈਂਟ ਦੌਰਾਨ ਬੀ.ਐਸ.ਸੀ ਨਰਸਿੰਗ, ਜੀ.ਐਨ.ਐਮ ਅਤੇ ਸਰਟੀਫਿਕੇਟ ਕੋਰਸਾਂ ਦੇ ਵੱਖ-ਵੱਖ ਵਿਦਿਆਰਥੀਆਂ ਨੇ ਭਾਗ ਲਿਆ।
ਪਿ੍ਰੰ: ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਦੌਰਾਨ ਫੋਰਟਿਸ ਐਸਕਾਰਟ, ਅਮਨਦੀਪ ਮੈਡੀਸਿਟੀ ਅਤੇ ਪਾਰਵਤੀ ਦੇਵੀ ਹਸਪਤਾਲ ਦੀਆਂ ਟੀਮਾਂ ਸ਼ਾਮਿਲ ਸਨ।ਉਨ੍ਹਾਂ ਕਿਹਾ ਕਿ ਉਕਤ ਹਸਪਤਾਲਾਂ ਨੇ ਯੋਗਤਾ ਅਤੇ ਮਾਨਸਿਕ ਯੋਗਤਾ ਟੈਸਟ ਦੇ ਆਧਾਰ ’ਤੇ ਵਿਦਿਆਰਥੀਆਂ ਨੂੰ ਸ਼ਾਰਟਲਿਸਟ ਕੀਤਾ ਅਤੇ ਇਸ ਉਪਰੰਤ ਸ਼ਾਰਟਲਿਸਟ ਵਿਦਿਆਰਥੀਆਂ ਦੀ ਇੰਟਰਵਿਊ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਨਾਮਵਰ ਹਸਪਤਾਲਾਂ ਵੱਲੋਂ ਚੋਣ ਕੀਤੀ ਗਈ।ਉਨ੍ਹਾਂ ਕਿਹਾ ਕਿ ਕ੍ਰਮਵਾਰ ਫੋਰਟਿਸ ਐਸਕਾਰਟ ਨੇ 1, ਅਮਨਦੀਪ ਮੈਡੀਸਿਟੀ ਨੇ 12 ਅਤੇ ਪਾਰਵਤੀ ਦੇਵੀ ਹਸਪਤਾਲ ਨੇ 18 ਵਿਦਿਆਰਥੀਆਂ ਦੀ ਚੋਣ ਕੀਤੀ।
ਇਸ ਮੌਕੇ ਪ੍ਰਿੰ: ਡਾ: ਅਮਨਪ੍ਰੀਤ ਕੌਰ ਨੇ ਪਲੇਸਮੈਂਟ ਇੰਚਾਰਜ਼ ਸ੍ਰੀਮਤੀ ਸਾਬੀਆ ਅਰੋੜਾ ਦੀ ਮੌਜ਼ੂਦਗੀ ’ਚ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਰਨਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਦੇ ਇੰਟਰਵਿਊ ’ਚ ਪੇਸ਼ ਹੋਣ ਲਈ ਪ੍ਰੇਰਿਤ ਕੀਤਾ।
Check Also
ਸ਼ਹੀਦ ਭਗਤ ਸਿੰਘ ਸੁਖਦੇਵ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ ਸ਼ਰਧਾਂਜਲੀ ਭੇਟ
ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਭਗਤ ਸਿੰਘ ਸੁਖਦੇਵ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ …