ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਕਸਬੇ ਦੇ ਨੇੜਲੇ ਪਿੰਡ ਸ਼ਾਹਪੁਰ ਕਲਾਂ ਦੇ ਜ਼ਮਪਲ ਖੁਸ਼ਵੀਰ ਅੱਤਰੀ ਸਪੁੱਤਰ ਹਰੀਪਾਲ ਸ਼ਰਮਾ ਵਲੋਂ ਆਪਣੇ ਜਨਮ ਦਿਨ ਦੀ ਖੁਸ਼ੀ ਅਤੇ ਉਸ ਦੇ ਦੋਸਤ ਹਰਜਿੰਦਰ ਕੁਮਾਰ ਸਪੁੱਤਰ ਬਲਜੀਤ ਸ਼ਰਮਾ ਵਲੋਂ ਆਪਣੇ ਜੱਦੀ ਪਿੰਡ ਸ਼ਾਹਪੁਰ ਕਲਾਂ ਦੇ ਪ੍ਰਾਇਮਰੀ ਸਕੂਲ ਲਈ 21000 ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੀ ਗਈ।ਇਸ ਰਾਸ਼ੀ ਨਾਲ ਸਕੂਲ ਦੇ ਬੱਚਿਆਂ ਲਈ ਫਰਿੱਜ ਤੇ ਸਾਊਂਡ ਸਿਸਟਮ ਖਰੀਦਿਆ ਗਿਆ।ਸਕੂਲ ਦੇ ਮੁੱਖ ਅਧਿਆਪਕ ਨਰਿੰਦਰ ਸ਼ਰਮਾਂ ਨੇ ਦੱਸਿਆ ਕਿ ਪਹਿਲਾਂ ਵੀ ਸਮੇਂ-ਸਮੇਂ ‘ਤੇ ਸਮਾਜ ਸੇਵੀਆਂ ਵਲੋਂ ਸਕੂਲ ਲਈ ਦਾਨ ਦਿੱਤਾ ਜਾਂਦਾ ਰਿਹਾ ਹੈ।ਜਿਸ ਨਾਲ ਸਕੂਲ ਤਰੱਕੀਆਂ ਕਰਦਾ ਹੋਇਆ ਜਿਲ੍ਹੇ ਦੇ ਮੋਹਰੀ ਸਕੂਲਾਂ ਵਿੱਚ ਆਪਣੀ ਥਾਂ ਬਣਾ ਰਿਹਾ ਹੈ।ਦਾਨ ਰਾਸ਼ੀ ਭੇਜਣ ‘ਤੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਸਕੂਲ ਦੇ ਮੁੱਖ ਅਧਿਆਪਕ ਨਰਿੰਦਰ ਪਾਲ ਸ਼ਰਮਾ ਤੇ ਪਿੰਡ ਦੇ ਸਰਪੰਚ ਲਖਵੀਰ ਸਿੰਘ ਲੱਖੀ ਨੇ ਕਿਹਾ ਕਿ
ਐਨ.ਆਰ.ਆਈ ਦੇ ਸਹਿਯੋਗ ਨਾਲ ਸੰਸਥਾਵਾਂ ਬਹੁਤ ਅੱਗੇ ਜਾ ਸਕਦੀਆਂ ਹਨ।
ਇਸ ਸਮੇਂ ਹਰੀਪਾਲ ਸ਼ਰਮਾ, ਬੀਰਬਲ ਸਿੰਘ, ਸੰਦੀਪ ਸਿੰਘ, ਸ਼ੇਰ ਸਿੰਘ, ਬੂਟਾ ਸਿੰਘ (ਸਾਰੇ ਪੰਚਾਇਤ ਮੈਂਬਰ) ਮਾਸਟਰ ਹਰਦੇਵ ਸਿੰਘ ਚੀਮਾਂ, ਮਾਸਟਰ ਗੁਰਪ੍ਰੀਤ ਸਿੰਘ ਟੋਨੀ, ਮੈਡਮ ਯਾਦਵਿੰਦਰ ਕੌਰ, ਮੈਡਮ ਕਿਰਨਦੀਪ ਕੌਰ, ਮੈਡਮ ਗੁਰਮੀਤ ਕੌਰ, ਮੈਡਮ ਸੁਖਪਾਲ ਕੌਰ, ਮਿਸ ਗਗਨਦੀਪ ਕੌਰ, ਮੈਡਮ ਰਾਣੀ ਕੌਰ ਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਨੇ ਅਲੂਮਨੀ ਮੀਟ ਕਰਵਾਈ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਵੱਲੋਂ ਅਲੂਮਨੀ ਮੀਟ …