ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਵਾਤਾਵਰਨ ਸ਼ੁੱਧਤਾ, ਕੁਦਰਤੀ ਸਜਾਵਟ ਅਤੇ ਬੱਚਿਆਂ ਨੂੰ ਬੂਟਿਆਂ ਦੀ ਮਹਤੱਤਾ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਦੀਵਾਨ ਸਕੂਲਾਂ ਵਿੱਚ ਫੱਲਦਾਰ, ਫੁਲਦਾਰ, ਸਜਾਵਟੀ ਅਤੇ ਔਸ਼ਧੀ ਗੁਣਾਂ ਵਾਲੇ ਪੌਦੇ ਲਗਾਏ ਜਾ ਰਹੇ ਹਨ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਹੋਰਨਾਂ ਦੀਵਾਨ ਮੈਂਬਰਾਂ ਦੀ ਹਾਜ਼ਰੀ ਵਿੱਚ ਚੀਫ਼ ਖ਼ਾਲਸਾ ਦੀਵਾਨ ਵਾਤਾਵਰਨ ਕਮੇਟੀ ਦੇ ਮੈਂਬਰ ਅਤੇ ਉੱਘੇ ਸਮਾਜ ਸੇਵੀ ਅਵਤਾਰ ਸਿੰਘ ਘੁੱਲਾ ਨੂੰ ਪੌਦੇ ਲਗਵਾਉਣ ਦੀ ਸੇਵਾ ਸੌਂਪਦਿਆਂ ਉਹਨਾਂ ਵੱਲੋਂ ਦੀਵਾਨ ਅਤੇ ਸਮਾਜ ਪ੍ਰਤੀ ਨਿਸ਼ਕਾਮ ਭਾਵ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਭਰਪੂਰ ਸ਼ਲਾਘਾ ਕੀਤੀ।
ਉਹਨਾਂ ਦੱਸਿਆ ਕਿ ਚੀਫ਼ ਖ਼ਾਲਸਾ ਦੀਵਾਨ ਵੱਲੋਂ ਪਿੱਛਲੇ ਤਿੰਨ ਹਫ਼ਤਿਆਂ ਦੌਰਾਨ ਦੀਵਾਨ ਅਧੀਨ ਚੱਲ ਰਹੇ ਵੱਖ-ਵੱਖ ਪੇਂਡੂ ਅਤੇ ਸ਼ਹਿਰੀ ਸਕੂਲਾਂ ਵਿੱਚ ਲਗਭਗ 1500 ਬੂਟੇ ਲਗਾਏ ਜਾ ਚੁੱਕੇ ਹਨ ਅਤੇ ਵਿਦਿਆਰਥੀਆਂ ਨੂੰ ਜਮਾਤਾਂ ਵਿੱਚ ਪੌਦਿਆਂ ਦੀ ਮਹੱਤਤਾ, ਉਹਨਾਂ ਦੀ ਦੇਖਭਾਲ ਅਤੇ ੇ ਲਾਭਾਂ ਬਾਰੇ ਦੱਸਿਆ ਜਾ ਰਿਹਾ ਹੈ, ਜਿਸ ਨਾਲ ਬੱਚਿਆਂ ਵਿੱਚ ਆਪਣੇ ਆਲੇ-ਦੁਆਲੇ ਹਰਿਆਵਲ ਵਧਾਉਣ ਅਤੇ ਆਪਣੀ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਰੁਚੀ ਪੈਦਾ ਹੋ ਰਹੀ ਹੈ।
ਇਸ ਮੋਕੇ ਐਡੀ. ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਮਨਮੋਹਨ ਸਿੰਘ, ਅਵਤਾਰ ਸਿੰਘ ਘੁੱਲਾ, ਡਾਇਰੈਕਟਰ ਓਪਰੇਸ਼ਨ ਡਾ. ਏ.ਪੀ.ਐਸ ਚਾਵਲਾ ਆਦਿ ਮੈਂਬਰ ਹਾਜ਼ਰ ਸਨ।
Check Also
ਵੋਟਰ ਸੂਚੀਆਂ ਦੇ ਵੇਰਵਿਆਂ ਦੀ ਪੁਸ਼ਟੀ ਨੂੰ ਬਣਾਇਆ ਜਾਵੇ ਯਕੀਨੀ – ਵਧੀਕ ਜ਼ਿਲ੍ਹਾ ਚੋਣ ਅਫਸਰ
ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾ ਦੀ ਪਾਲਣਾ …