Monday, April 21, 2025

ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਨੇ ਅਲੂਮਨੀ ਮੀਟ ਕਰਵਾਈ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਵੱਲੋਂ ਅਲੂਮਨੀ ਮੀਟ ਕਰਵਾਈ ਗਈ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਸ਼ਿਰਕਤ ਕੀਤੀ।ਡਾ. ਕਾਹਲੋਂ ਨੇ ਕਿਹਾ ਕਿ ਜ਼ਿੰਦਗੀ ਦੀਆਂ ਮੁਸ਼ਕਿਲਾਂ ਅਤੇ ਚੁਣੌਤੀਆਂ ਨਾਲ ਨਜਿੱਠਣ ਲਈ ਵਿੱਦਿਅਕ ਅਦਾਰਿਆਂ ’ਚੋਂ ਪ੍ਰਾਪਤ ਕੀਤੀਆ ਕਦਰਾਂ-ਕੀਮਤਾਂ ਅਤੇ ਕੋਸ਼ਲ ਤੇ ਜਾਣਕਾਰੀ ਬੇਹੱਦ ਮਦਦਗਾਰ ਸਾਬਿਤ ਹੁੰਦੀਆਂ ਹਨ।ਵਿਭਾਗ ਮੁੱਖੀ ਪ੍ਰੋ: ਸੁਪਨਿੰਦਰਜੀਤ ਕੌਰ ਨੇ ਪ੍ਰਿੰ: ਡਾ. ਕਾਹਲੋਂ ਅਤੇ ਆਏ ਹੋਏ ਹੋਰਨਾਂ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਲੂਮਨੀ ਕਿਸੇ ਅਦਾਰੇ ਦਾ ਬਹੁਮੁੱਲਾ ਖਜਾਨਾ ਹੁੰਦੇ ਹਨ ਅਤੇ ਅਦਾਰੇ ਦੇ ਬ੍ਰਾਂਡ ਐਮਬਸਡਰ ਵਜੋਂ ਭੂਮਿਕਾ ਨਿਭਾਉਂਦੇ ਹਨ।
ਸਾਬਕਾ ਵਿਦਿਆਰਥੀਆਂ ਨੇ ਭਾਵੁਕ ਹੁੰਦੇ ਹੋਏ ਆਪਣੀਆਂ ਯਾਦਾਂ ਦੀ ਸਰੋਤਿਆਂ ਨਾਲ ਸਾਂਝ ਪਾਈ।ਉਨ੍ਹਾਂ ਪ੍ਰਾਪਤ ਕੀਤੇ ਮੁਕਾਮਾਂ ’ਤੇ ਪਹੁੰਚਣ ਲਈ ਆਪਣੇ ਅਧਿਆਪਕਾਂ ਅਤੇ ਕਾਲਜ ਦਾ ਸ਼ੁਕਰਾਨਾ ਅਦਾ ਕੀਤਾ।ਪ੍ਰੋ: ਵਿਜੈ ਬਰਨਾਡ ਨੇ ਸਾਬਕਾ ਵਿਦਿਆਰਥੀਆਂ ਦੀ ਜਾਣ ਪਹਿਚਾਣ ਕਰਵਾਉਂਦਿਆਂ ਮੰਚ ਦਾ ਸੰਚਾਲਣ ਬਾਖੂਬੀ ਨਿਭਾਇਆ।ਪ੍ਰੋ: ਪੂਜਾ ਕਾਲੀਆ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਡਾ. ਸਾਂਵਤ ਸਿੰਘ ਮੰਟੋ, ਪ੍ਰੋ: ਦਲਜੀਤ ਸਿੰਘ, ਡਾ. ਮਮਤਾ ਮਹਿੰਦਰੂ, ਡਾ. ਜਸਵਿੰਦਰ ਕੌਰ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਸੌਰਵ ਮੇਘ, ਪ੍ਰੋ: ਹਰਸ਼ ਸਲਾਰੀਆ, ਪ੍ਰੋ: ਐਮ.ਪੀ ਮਸੀਹ, ਪ੍ਰੋ: ਹਰਮਨਪ੍ਰੀਤ ਸਿੰਘ, ਪ੍ਰੋ. ਮੇਘਨਾ ਰਾਜਪੂਤ, ਡਾ. ਅਕੀਦਤਪ੍ਰੀਤ ਕੌਰ, ਪ੍ਰੋ: ਵਿਮਲਜੀਤ ਕੌਰ, ਪ੍ਰੋ: ਅਭਿਸ਼ੇਕ ਠਾਕੁਰ, ਪ੍ਰੋ: ਮਹਿਕਦੀਪ ਕੌਰ, ਪ੍ਰੋ: ਰਨਵੀਰ ਸਿੰਘ, ਪ੍ਰੋ: ਅਮਨਪ੍ਰੀਤ ਕੌਰ, ਪ੍ਰੋ: ਮੋਨਿਕਾ ਅਤੇ ਹੋਰ ਅਧਿਆਪਕ ਹਾਜ਼ਰ ਸਨ।

Check Also

ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …