ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਬਜਾਜ ਫ਼ਿਨਸਰਵ ਲਿਮ. ਦੇ ਸਹਿਯੋਗ ਨਾਲ ਚੌਥੇ ਬੈਚ ‘ਸਰਟੀਫਿਕੇਟ ਪ੍ਰੋਗਰਾਮ ਇਨ ਬੈਂਕਿੰਗ, ਫਾਈਨੈਂਸ ਐਂਡ ਇੰਸ਼ੋਰੈਂਸ (ਸੀ.ਪੀ.ਬੀ.ਐਫ਼.ਆਈ) ਦੀ ਸ਼ੁਰੂਆਤ ਕੀਤੀ।ਕਾਲਜ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਨਲਾਈਨ ਕਰਵਾਇਆ ਗਿਆ ਇਹ ਪ੍ਰੋਗਰਾਮ ਸੰਸਥਾ ਅਤੇ ਕੰਪਨੀ ਦਰਮਿਆਨ ਬੈਂਕਿੰਗ, ਫਾਈਨੈਂਸ ਅਤੇ ਬੀਮਾ ਖੇਤਰ ’ਚ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਵਿਹਾਰਕ ਸਿਖਲਾਈ ਅਤੇ ਜ਼ਰੂਰੀ ਹੁਨਰ ਪ੍ਰਦਾਨ ਕਰਨ ਲਈ ਦਸਤਖਤ ਕੀਤੇ ਗਏ ਸਮਝੌਤੇ ਦਾ ਇਕ ਹਿੱਸਾ ਸੀ, ਜੋ ਕਿ ਭਾਰਤ ਸਰਕਾਰ ਦੇ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਦੁਆਰਾ ਪ੍ਰਮਾਣਿਤ ਹੈ।
ਡਾ. ਕਾਹਲੋਂ ਨੇ ਪ੍ਰੋਗਰਾਮ ਕੋਆਰਡੀਨੇਟਰ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਡਾ. ਅਜੇ ਸਹਿਗਲ ਦੀ ਮੌਜ਼ੂਦਗੀ ’ਚ ਵਿਦਿਆਰਥੀਆਂ ਦੇ ਪੇਸ਼ੇਵਰ ਵਿਕਾਸ ਲਈ ਵਿੱਤ ਦੇ ਸਿਧਾਂਤਕ ਪਹਿਲੂਆਂ ਤੋਂ ਇਲਾਵਾ ਵਿਹਾਰਕ ਗਿਆਨ ਦੀ ਮਹੱਤਤਾ ’ਤੇ ਚਾਨਣਾ ਪਾਇਆ।ਉਨ੍ਹਾਂ ਵਿਦਿਆਰਥੀਆਂ ਲਈ ਸਹੀ ਰਵੱਈਆ, ਵਿਸ਼ਾ ਗਿਆਨ ਅਤੇ ਸੰਚਾਰ ਹੁਨਰ ਵਿਕਸਿਤ ਕਰਨਾ ਆਦਿ ਪ੍ਰੋਗਰਾਮ ਦੇ ਫਾਇਦਿਆਂ ’ਤੇ ਗੱਲਬਾਤ ਕੀਤੀ ਤਾਂ ਜੋ ਉਨ੍ਹਾਂ ਦੀ ਰੁਜ਼ਗਾਰ ਯੋਗਤਾ ਨੂੰ ਵਧਾਇਆ ਜਾ ਸਕੇ।
ਡਾ. ਸਹਿਗਲ ਸਮੂਹ ਸਰੋਤ ਵਿਅਕਤੀਆਂ, ਫੈਕਲਟੀ ਮੈਂਬਰਾਂ ਅਤੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਪ੍ਰੋਗਰਾਮ ਦੇ ਵਿਸ਼ੇ ’ਤੇ ਚਾਨਣਾ ਪਾਇਆ ਅਤੇ ਬਜਾਜ ਫਿਨਸਰਵ ਤੋਂ ਪੰਜਾਬ ਕਲੱਸਟਰ ਦੇ ਮੁੱਖ ਟ੍ਰੇਨਰ ਕੰਵਲਜੀਤ ਸਿੰਘ ਨਾਲ ਜਾਣ-ਪਛਾਣ ਕਰਵਾਈ, ਜਦਕਿ ਡਾ. ਨਿਧੀ ਸੱਭਰਵਾਲ ਅਤੇ ਪ੍ਰੋ. ਅਨਿੰਦਿਤਾ ਕੌਰ ਕਾਹਲੋਂ (ਸਹਾਇਕ ਪ੍ਰੋਗਰਾਮ ਕੋਆਰਡੀਨੇਟਰ) ਨੂੰ ਪ੍ਰੋਗਰਾਮ ਦੇ ਸੁਚਾਰੂ ਸੰਚਾਲਨ ਲਈ ਨਿਯੁੱਕਤ ਕੀਤਾ ਗਿਆ ਸੀ।
ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਲਈ ਪ੍ਰੋਗਰਾਮ ਦੇ ਲਾਭਾਂ ਅਤੇ ਮਾਡਿਊਲਾਂ ਬਾਰੇ ਦੱਸਿਆ।ਉਨ੍ਹਾਂ ਨੇ ਇਸ ਪ੍ਰੋਗਰਾਮ ਲਈ ਨਿਯੁੱਕਤ ਪੇਸ਼ੇਵਰ ਟ੍ਰੇਨਰਾਂ ਸੀ.ਏ.ਡਬਲਯੂ.ਐਸ ਤੋਂ ਡਾ. ਬੀ.ਪੀ ਗੁਪਤਾ, ਬੀਮਾ ਖੇਤਰ ਤੋਂ ਸ੍ਰੀਮਤੀ ਸ਼ਰੂਤੀ ਤਨੇਜਾ ਅਤੇ ਬੈਂਕਿੰਗ ਤੋਂ ਸ੍ਰੀਮਤੀ ਰੀਪਿਕਾ ਅਰੋੜਾ ਸ਼ਾਮਿਲ ਦੇ ਨਾਲ ਜਾਣ-ਪਛਾਣ ਕਰਵਾਈ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਪੂਰਾ ਹੋਣ ਤੋਂ ਬਾਅਦ ਭਾਗੀਦਾਰ ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ ਵਿੱਚ ਨੌਕਰੀਆਂ ਅਤੇ ਇੰਟਰਵਿਊ ਲਈ ਲੋੜੀਂਦੇ ਹੁਨਰਾਂ ਬਾਰੇ ਗਿਆਨ ਪ੍ਰਾਪਤ ਕਰਨਗੇ।ਵੱਖ-ਵੱਖ ਵਿਭਾਗਾਂ ਦੇ 40 ਵਿਦਿਆਰਥੀਆਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ।
ਇਸ ਮੌਕੇ ਪ੍ਰੋ. ਮੀਨੂ ਚੋਪੜਾ, ਡਾ. ਹਰਪ੍ਰੀਤ ਕੌਰ ਮਹਿਰੋਕ, ਡਾ. ਨਵਪ੍ਰੀਤ ਕੁਲਾਰ, ਡਾ. ਸਵਰਾਜ ਕੌਰ, ਡਾ. ਦੀਪਕ ਦੇਵਗਨ, ਡਾ. ਪੂਨਮ ਸ਼ਰਮਾ ਤੋਂ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਵੋਟਰ ਸੂਚੀਆਂ ਦੇ ਵੇਰਵਿਆਂ ਦੀ ਪੁਸ਼ਟੀ ਨੂੰ ਬਣਾਇਆ ਜਾਵੇ ਯਕੀਨੀ – ਵਧੀਕ ਜ਼ਿਲ੍ਹਾ ਚੋਣ ਅਫਸਰ
ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾ ਦੀ ਪਾਲਣਾ …