Thursday, March 27, 2025
Breaking News

ਮੈਂਬਰ ਨੈਸ਼ਨਲ ਗ੍ਰੀਨ ਟ੍ਰੀਬਿਊਨਲ ਵਲੋਂ ਜਿਲ੍ਹਾ ਵਾਤਾਵਰਣ ਯੋਜਨਾ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਜੇਕਰ ਵਾਤਾਵਰਣ ਸੁਰੱਖਿਅਤ ਨਹੀਂ ਹੈ ਤਾਂ ਅਸੀਂ ਵੀ ਸੁਰੱਖਿਅਤ ਨਹੀਂ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਅਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਕੇ ਜਾਵਾਂਗੇ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਯੋਗ ਜੱਜ ਡਾ. ਅਫਰੋਜ਼ ਅਹਿਮਦ ਮੈਂਬਰ ਨੈਸ਼ਨਲ ਗ੍ਰੀਨ ਟ੍ਰੀਬਿਊਨਲ ਪ੍ਰਿੰਸੀਪਲ ਬੈਂਚ ਨਿਊ ਦਿੱਲੀ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਵਾਤਾਵਰਣ ਯੋਜਨਾ ਕਮੇਟੀ ਦੀ ਮੀਟਿੰਗ ਕਰਦਿਆਂ ਕੀਤਾ।ਉਨਾਂ ਜਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਣ ਨੂੰ ਸਵੱਛ ਰੱਖਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਸ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਵਧਾਉਣਾ ਚਾਹੀਦਾ ਹੈ।ਉਨਾਂ ਜਿਲ੍ਹੇ ਅੰਦਰ ਸਾਲਿਡ ਵੇਸਟ ਮੈਨੇਜਮੈਂਟ, ਲਿਕਵਡ ਵੇਸਟ ਮੈਨੇਜਮੈਂਟ ਅਤੇ ਚੱਲ ਰਹੇ ਸੀਵਰੇਜ਼ ਟਰੀਟਮੈਂਟ ਪਲਾਂਟ ਦੇ ਕੰਮਾਂ ਦਾ ਰੀਵਿਊ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਥਾਈਂ ਇਕੱਠਾ ਹੋਣਾ ਚਾਹੀਦਾ ਹੈ ਅਤੇ 100 ਫੀਸਦੀ ਕੂੜੇ ਦੀ ਡੋਰ ਟੂ ਡੋਰ ਕਲੈਕਸ਼ਨ ਯਕੀਨੀ ਬਣਾਈ ਜਾਵੇ।ਉਨਾਂ ਕਿਹਾ ਕਿ ਜਿਥੇ ਕਿਤੇ ਵੀ ਕੂੜੇ ਦੇ ਡੰਪ ਹਨ, ਉਥੇ ਕੂੜੇ ਦੀ ਰੈਮੀਡੇਸ਼ਨ ਨਾਲੋਂ ਨਾਲ ਹੀ ਕੀਤੀ ਜਾਵੇ ਤਾਂ ਜੋ ਕੂੜੇ ਦੇ ਪਹਾੜ ਨਾ ਲੱਗ ਸਕਣ।ਡਾ. ਅਫਰੋਜ ਅਹਿਮਦ ਨੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸਾ ਕੀਤੀ।ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅਸੀਂ ਜਿਆਦਾ ਫਰਟੀਲਾਇਜ਼ਰਸ ਦੀ ਵਰਤੋਂ ਕਰਕੇ ਧਰਤੀ ਹੇਠਲੇ ਪਾਣੀ ਨੂੰ ਖ਼ਰਾਬ ਕਰ ਰਹੇ ਹਾਂ।ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਮਿਤ ਸਰੀਨ ਨੇ ਦੱਸਿਆ ਕਿ ਨਗਰ ਨਿਗਮ ਦੀ ਹੱਦ ਵਿੱਚ ਤਿੰਨ ਐਸ.ਟੀ.ਪੀ ਪਲਾਂਟ ਹਨ, ਜਿਸ ਵਿੱਚ ਦੱਖਣੀ ਅਤੇ ਉੱਤਰੀ ਹਲਕੇ ਵਿੱਚ 95ਐਮ.ਐਲ.ਡੀ ਅਤੇ ਦੱਖਣੀ-ਪੂਰਬੀ ਹਲਕੇ ਵਿੱਚ 97.5ਐਮ.ਐਲ.ਡੀ ਦਾ ਪਲਾਂਟ ਕੰਮ ਕਰ ਰਿਹਾ ਹੈ।ਇਸ ਤੋਂ ਇਲਾਵਾ ਮਜੀਠਾ, ਜੰਡਿਆਲਾ, ਰਈਆ, ਰਾਜਾਸਾਂਸੀ ਅਤੇ ਰਮਦਾਸ ਵਿਖੇ ਵੀ ਐਸ.ਟੀ.ਪੀ ਪਲਾਂਟ ਵੀ ਜਲਦ ਸ਼ੁਰੂ ਹੋ ਰਹੇ ਹਨ।ਉਨਾਂ ਦੱਸਿਆ ਕਿ ਨਗਰ ਨਿਗਮ ਅਤੇ ਸਾਰੀਆਂ ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਵਿੱਚ ਕੁੱਲ 165 ਵਾਰਡ ਹਨ, ਜਿਨਾਂ ਵਿਚੋਂ 264063 ਘਰਾਂ ਦੀ ਕੁੱਲ ਜਨਸੰਖਿਆ 1488668 ਹੈ।
ਡਿਪਟੀ ਕਮਿਸ਼ਨਰ ਨੇ ਮੈਂਬਰ ਨੈਸ਼ਨਲ ਗ੍ਰੀਨ ਟ੍ਰੀਬਿਊਨਲ ਨੂੰ ਵਿਸ਼ਵਾਸ ਦਿਵਾਇਆ ਕਿ ਉਨਾਂ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਧਿਆਨ ਵਿੱਚ ਰਖਦੇ ਹੋਏ ਜਿਲ੍ਹਾ ਪ੍ਰਸ਼ਾਸ਼ਨ ਵਾਤਾਵਰਣ ਦੀ ਸਾਂਭ ਸੰਭਾਲ ਲਈ ਹੋਰ ਉਪਰਾਲੇ ਕਰੇਗਾ।ਹੈ।
ਇਸ ਮੀਟਿੰਗ ਵਿੱਚ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਆਦਰਸ਼ਪਾਲ ਵਿਜ, ਮੈਂਬਰ ਸਕੱਤਰ ਗੁਰਿੰਦਰਜੀਤ ਸਿੰਘ ਮਜੀਠੀਆ ਐਕਸੀਐਨ ਪ੍ਰਦੂਸ਼ਣ ਬੋਰਡ ਸੁਖਦੇਵ ਸਿੰਘ, ਸਿਵਲ ਸਰਜਨ ਡਾ. ਕਿਰਨਦੀਪ ਕੌਰ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …