ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਯੂਨਾਈਟਡ ਪਾਵਰ ਲਿਫਟਿੰਗ ਇੰਡੀਆ ਐਂਡ ਸਪੋਰਟਸ ਐਸੋਸੀਏਸ਼ਨ ਆਫ ਗੁਜਰਾਤ ਵੱਲੋਂ ਬੀਤੇ ਦਿਨੀ ਸੂਰਤ ਵਿਖੇ ਕਰਵਾਈ ਗਈ ਚੈਂਪੀਅਨਸ਼ਿਪ ਵਿੱਚ ਅੰਮ੍ਰਿਤਸਰ ਦੇ ਨੌਜਵਾਨ ਗੁਰਕਿਰਪਾਲ ਸਿੰਘ ਖੋਖਰ ਨੇ 82.5 ਕਿਲੋ ਗ੍ਰਾਮ ਭਾਰ ਵਰਗ ਵਿੱਚ 662.5 ਕਿਲੋ ਭਾਰ ਚੁੱਕ ਕੇ ਸੋਨੇ ਦਾ ਤਗਮਾ ਹਾਸਿਲ ਕੀਤਾ ਹੈ।ਅੰਮ੍ਰਿਤਸਰ ਪੁੱਜਣ ‘ਤੇ ਐਸ.ਡੀ.ਐਮ ਗੁਰ ਸਿਮਰਨ ਸਿੰਘ ਢਿੱਲੋਂ ਨੇ ਉਹਨਾਂ ਨੂੰ ‘ਜੀ ਆਇਆਂ’ ਕਿਹਾ।ਉਹਨਾਂ ਦੱਸਿਆ ਕਿ ਇਸ ਓਪਨ ਏਸ਼ੀਆ ਚੈਂਪੀਅਨਸ਼ਿਪ ਵਿੱਚ ਖੋਖਰ ਨੇ 270 ਕਿਲੋ ਸਕਵੈਟ, 272.5 ਕਿਲੋ ਡੈਡ ਲਿਫਟ ਅਤੇ 120,0 ਕਿਲੋਗ੍ਰਾਮ ਦੀ ਬੈਂਚ ਪ੍ਰੈਸ ਲਗਾ ਕੇ ਆਪਣੀ ਸ਼੍ਰੇਣੀ ਵਿੱਚੋਂ ਪਹਿਲਾ ਸਥਾਨ ਹਾਸਲ ਕਰਦੇ ਹੋਏ ਸੋਨੇ ਦਾ ਤਗਮਾ ਪ੍ਰਾਪਤ ਕੀਤਾ।ਉਹਨਾਂ ਇਸ ਪ੍ਰਾਪਤੀ ਲਈ ਖੋਖਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਹਾਡੇ ਵਰਗੇ ਨੌਜਵਾਨ ਸਾਡੇ ਬੱਚਿਆਂ ਅਤੇ ਗੱਭਰੂਆਂ ਦਾ ਮਾਰਗ ਦਰਸ਼ਕ ਹਨ ਅਤੇ ਤੁਸੀਂ ਇਕੱਲਾ ਅੰਮ੍ਰਿਤਸਰ ਜਿਲ੍ਹੇ ਦਾ ਹੀ ਨਹੀਂ ਸਮੁੱਚੇ ਪੰਜਾਬ ਤੋਂ ਨੌਜਵਾਨ ਪ੍ਰੇਰਨਾ ਲੈਣਗੇ ਅਤੇ ਜ਼ਿੰਦਗੀ ਵਿੱਚ ਕੱਝ ਬਣਨਗੇ।
Check Also
ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …