ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਦੇ ਰੈਡ ਰਿਬਨ ਕਲੱਬ ਨੇ ਕੇਅਰ ਟੂਡੇ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ।ਡਾ. ਸ਼ਿਖਾ ਬਾਗੀ ਸੰਸਥਾਪਕ ਅਤੇ ਪ੍ਰਬੰਧ ਨਿਰਦੇਸ਼ਕ ਟਾਈਮਲੈਸ ਅਸਥੈਟਿਕਸ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਨ।ਕੈਂਪ ਦੌਰਾਨ ਕੁੱਲ 80 ਵਿਦਿਆਰਥਣਾਂ ਨੇ ਹਿੱਸਾ ਲਿਆ ਅਤੇ 20 ਯੂਨਿਟ ਖੂਨ ਇਕੱਠਾ ਕੀਤਾ ਗਿਆ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸੰਬੋਧਨ ਦੌਰਾਨ ਸਮਾਜ ਵਿੱਚ ਖੁਨਦਾਨ ਦੀ ਮਹੱਤਤਾ `ਤੇ ਜ਼ੋਰ ਦਿੱਤਾ ਅਤੇ ਦਾਨੀਆਂ ਅਤੇ ਸਹਿਯੋਗੀ ਸੰਗਠਨਾਂ ਦਾ ਧੰਨਵਾਦ ਕੀਤਾ।ਉਹਨਾਂ ਨੇ ਕਿਹਾ ਕਿ ਖੂਨਦਾਨ ਇੱਕ ਉੱਤਮ ਕਾਰਜ਼ ਹੈ, ਜੋ ਦਇਆ ਅਤੇ ਮਨੁੱਖਤਾ ਦੀ ਸੇਵਾ ਦੇ ਮੁੱਲਾਂ ਨੂੰ ਦਰਸਾਉਂਦਾ ਹੈ।ਅੰਤ ‘ਚ ਉਸ ਨੇ ਸਮਾਜ ਸੇਵਾ ਪ੍ਰਤੀ ਕਾਲਜ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਖੂਨਦਾਨ ਕੈਂਪ ਨੂੰ ਸੰਸਥਾ ਦੇ ਮਿਸ਼ਨ ਨਾਲ ਜੁੜੇ ਇੱਕ ਸਾਲਾਨਾ ਯਤਨ ਵਜੋਂ ਦਰਸਾਇਆ।ਕੇਅਰ ਟੂਡੇ ਵਲੋਂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਸਮਾਜ ਸੇਵਾ ਅਤੇ ਸਮਾਜ ਭਲਾਈ ਵਿੱਚ ਪਾਏ ਮਿਸਾਲੀ ਯੋਗਦਾਨ ਲਈ ਸਨਮਾਨਿਤ ਵੀ ਕੀਤਾ ਗਿਆ।ਐਡਵੋਕੇਟ ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਪ੍ਰਬੰਧਕ ਕਮੇਟੀ ਨੇ ਵਿਦਿਆਰਥਣਾਂ ਵਲੋਂ ਖੂਨਦਾਨ ਕਰਨ ਦੇ ਨਿਰਸਵਾਰਥ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਡਾ. ਅਨੀਤਾ ਨਰਿੰਦਰ ਡੀਨ ਕਮਿਊਨਿਟੀ ਡਿਵੈਲਪਮੈਂਟ ਇਨੀਸ਼ੀਏਟਿਵ ਡਾ. ਬੀਨੂੰ ਕਪੂਰ ਕੋ-ਆਰਡੀਨੇਟਰ ਰੈਡ ਕਰਾਸ ਯੂਨਿਟ, ਸ਼੍ਰੀਮਤੀ ਸੁਰਭੀ ਸੇਠੀ ਅਤੇ ਡਾ. ਨਿਧੀ ਅਗਰਵਾਲ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ, ਡਾ. ਪ੍ਰਿਅੰਕਾ ਬੱਸੀ, ਸ਼੍ਰੀਮਤੀ ਬਿੰਨੀ ਸ਼ਰਮਾ ਅਤੇ ਸ਼੍ਰੀਮਤੀ ਅਕਸ਼ੀਕਾ ਅਨੇਜਾ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …