ਸ਼ਾਇਰ ਸੁਸ਼ੀਲ ਦੁਸਾਂਝ ਦੀ ਪੁਸਤਕ “ਪੀਲੀ ਧਰਤੀ ਕਾਲਾ ਅੰਬਰ” ਵੀ ਹੋਵੇਗੀ ਲੋਕ ਅਰਪਿਤ
ਅੰਮ੍ਰਿਤਸਰ, 25 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਮਰਹੂਮ ਸ਼ਾਇਰ ਦੇਵ ਦਰਦ ਦੀ ਯਾਦ ਨੂੰ ਸਮਰਪਿਤ ਨਾਟਕ “ਰਾਹਾਂ ਵਿੱਚ ਅੰਗਿਆਰ ਬੜੇ ਸੀ” ਦਾ 50ਵਾਂ ਸ਼ੋਅ ਮੰਚਨ ਕੀਤਾ ਜਾ ਰਿਹਾ ਹੈ ਅਤੇ ਇਸ ਅਵਸਰ ‘ਤੇ ਸ਼ਾਇਰ ਸੁਸ਼ੀਲ ਦੁਸਾਂਝ ਦੀ ਪੁਸਤਕ “ਪੀਲੀ ਧਰਤੀ ਕਾਲਾ ਅੰਬਰ” ਵੀ ਲੋਕ ਅਰਪਿਤ ਕੀਤੀ ਜਾਵੇਗੀ।
ਸਮਾਗਮ ਦੇ ਕਨਵੀਨਰ ਦੀਪ ਦੇਵਿੰਦਰ ਸਿੰਘ ਅਤੇ ਕੋ-ਕਨਵੀਨਰ ਪ੍ਰਤੀਕ ਸਹਿਦੇਵ ਨੇ ਦੱਸਿਆ ਕਿ ਕੌਮਾਂਤਰੀ ਰੰਗ ਮੰਚ ਦਿਵਸ ‘ਤੇ ਜਨਵਾਦੀ ਲੇਖਕ ਸੰਘ ਦੇ ਸਹਿਯੋਗ ਨਾਲ ਹੋਣ ਵਾਲਾ ਇਹ ਨਾਟਕ ਅਕਸ ਰੰਗ ਮੰਚ ਸਮਰਾਲਾ ਦੀ ਪੇਸ਼ਕਸ਼ ਹੈ, ਜਦਕਿ ਇਸ ਨਾਟਕ ਦੇ ਡਾਇਰੈਕਟਰ ਰਾਜਵਿੰਦਰ ਸਮਰਾਲਾ ਹਨ ਅਤੇ ਇਸ ਇੱਕ ਪਾਤਰੀ ਨਾਟਕ ਵਿੱਚ ਅਦਾਕਾਰੀ ਕਮਲਜੀਤ ਕੌਰ ਦੀ ਹੋਵੇਗੀ।
ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ 28 ਮਾਰਚ ਸ਼ੁਕਰਵਾਰ ਦੁਪਹਿਰ 12.00 ਵਜੇ ਹੋਣ ਵਾਲੇ ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਵਰਿਆਮ ਸਿੰਘ ਸੰਧੂ, ਵਿਸ਼ੇਸ਼ ਮਹਿਮਾਨ ਡਾ. ਲਖਵਿੰਦਰ ਸਿੰਘ ਜੌਹਲ ਹੋਣਗੇ ਅਤੇ ਸਮੁੱਚੇ ਸਮਾਗਮ ਦੀ ਪ੍ਰਧਾਨਗੀ ਦਰਸ਼ਨ ਬੁੱਟਰ ਅਤੇ ਡਾ. ਹਰਜਿੰਦਰ ਸਿੰਘ ਅਟਵਾਲ ਕਰਨਗੇ।