Sunday, March 30, 2025
Breaking News

ਖਾਲਸਾ ਕਾਲਜ ਲਾਅ ਵਿਖੇ ‘ਲਾਅ ਡਿਗਰੀ ਤੋਂ ਬਾਅਦ ਭਵਿੱਖ ਦੀਆਂ ਸੰਭਾਵਨਾਵਾਂ ’ਤੇ ਲੈਕਚਰ

ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ‘ਲਾਅ ਡਿਗਰੀ ਤੋਂ ਬਾਅਦ ਭਵਿੱਖ ਦੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਲੈਕਚਰ ਮੌਕੇ ਸੀਨੀਅਰ ਐਡਵੋਕੇਟ ਸੰਦੀਪ ਗੋਰਸੀ, ਸਪੈਸ਼ਲ ਪਬਲਿਕ ਪ੍ਰੌਸੀਕਿਊਟਰ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਐਡਵੋਕੇਟ ਗੋਰਸੀ ਨੇ ਵਿਦਿਆਰਥੀਆਂ ਨੂੰ ਕਾਨੂੰਨ ਦੀ ਡਿਗਰੀ ਪੂਰੀ ਕਰਨ ਤੋਂ ਬਾਅਦ ਵੱਖ-ਵੱਖ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਸ਼ਕਤੀਆਂ, ਰੁਚੀਆਂ ਦੀ ਪਛਾਣ ਅਤੇ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ ਜੋ ਉਨ੍ਹਾਂ ਨੂੰ ਇੱਕ ਉਜਵਲ ਭਵਿੱਖ ਬਣਾਉਣ ’ਚ ਮਦਦ ਕਰੇਗਾ।ਵਿਦਿਆਰਥੀਆਂ ਲਈ ਇੱਕ ਇੰਟਰਐਕਟਿਵ ਸੈਸ਼ਨ ਵੀ ਆਯੋਜਿਤ ਕੀਤਾ ਗਿਆ।ਡਾ. ਜਸਪਾਲ ਸਿੰਘ ਨੇ ਕਿਹਾ ਕਿ ਐਡਵੋਕੇਟ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਨੂੰ ਚਾਰ ਚੰਨ ਲਗਾਏਗੀ।ਉਨ੍ਹਾਂ ਕਿਹਾ ਕਿ ਇਸ ਲੈਕਚਰ ’ਚ ਬੀ.ਏ ਐਲ.ਐਲ.ਬੀ, ਬੀ.ਕਾਮ 10ਵਾਂ ਸਮੈਸਟਰ ਅਤੇ ਐਲ.ਐਲ.ਬੀ ਟੀ.ਵਾਈ.ਸੀ 6ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਗੁਨੀਸ਼ਾ ਸਲੂਜਾ, ਡਾ. ਦਿਵਿਆ ਸ਼ਰਮਾ, ਡਾ. ਪੂਰਨਿਮਾ ਖੰਨਾ, ਡਾ. ਮੋਹਿਤ ਸੈਣੀ, ਡਾ. ਅਨੀਤਾ ਸ਼ਰਮਾ, ਪ੍ਰੋ. ਉਤਕਰਸ਼ ਸੇਠ, ਪ੍ਰੋ. ਰਿਚਾ, ਪ੍ਰੋ. ਮਨਸੀਰਤ, ਪ੍ਰੋ. ਨੀਤਿਕਾ, ਪ੍ਰੋ. ਪ੍ਰੇਰਨਾ, ਪ੍ਰੋ: ਜਸਮੀਨ, ਪ੍ਰੋ: ਮੁਨੀਸ਼, ਪ੍ਰੋ. ਸੁਖਜੀਤ ਸਿੰਘ ਸਮੇਤ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Check Also

ਮੁੱਖ ਮੰਤਰੀ ਮਾਨ ਨੇ ਬਜ਼ਟ ਵਿੱਚ ਐਸ.ਸੀ ਭਾਈਚਾਰੇ ਨੂੰ ਦਿੱਤੀਆਂ ਵਿਸ਼ੇਸ਼ ਰਿਆਇਤਾਂ-ਵਿਧਾਇਕ ਟੌਂਗ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਭਗਵੰਤ ਸਿੰਘ ਮਾਨ ਦੀ ਸਰਕਾਰ ਦੌਰਾਨ ਚੌਥੀ ਵਾਰ ਹਰਪਾਲ …