ਸੰਗਰੂਰ, 26 ਮਾਰਚ (ਜਗਸੀਰ ਲੌਂਗੋਵਾਲ) – ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ ਲੰਬੇ ਸਮੇਂ ਤੋਂ ਪੰਜਾਬੀ ਸੰਗੀਤ ਇੰਡਸਟਰੀ ਵਿੱਚ ਆਪਣੀ ਅਦਾਕਾਰੀ ਦਾ ਪ੍ਰਦਰਸ਼ਨ ਕਰਦਾਂ ਆ ਰਿਹਾ ਹੈ, ਜਿਥੇ ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ ਵੱਖ-ਵੱਖ ਫਿਲਮਾਂ ਅਤੇ ਵੱਖ-ਵੱਖ ਕਲਾਕਾਰਾਂ ਦੇ ਗੀਤਾਂ ਵਿੱਚ ਆਪਣੀ ਅਦਾਕਾਰੀ ਦਾ ਪ੍ਰਦਰਸ਼ਨ ਕਰ ਰਿਹਾ ਹੈ, ਉਥੇ ਹੀ ਸਮਾਜ ਭਲਾਈ ਦੇ ਕੰਮਾਂ ਵਿੱਚ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ।ਪਿੱਛਲੇ ਦਿਨੀਂ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਵਲੋਂ ਕਰਵਾਏ ਗਏ ਸੱਭਿਆਚਾਰਕ ਮੇਲੇ ਵਿੱਚ ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ ਨੂੰ ਵਿਸ਼ੇਸ਼ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ ਨੂੰ ਸਨਮਾਨਿਤ ਕਰਨ ਦੀ ਰਸਮ ਲਹਿਰਾਗਾਗਾ ਵਿਖੇ ਤਾਇਨਾਤ ਦੀਪ ਇੰਦਰ ਸਿੰਘ ਜੇਜੀ ਵੱਲੋਂ ਨਿਭਾਈ ਗਈ।ਡੀ.ਐਸ.ਪੀ ਜੇਜੀ ਨੇ ਫਿਲਮੀ ਅਦਾਕਾਰ ਟੀਟਾ ਵੈਲੀ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਟੀਟਾ ਵੈਲੀ ਜਿਥੇ ਇੱਕ ਵਧੀਆ ਅਦਾਕਾਰ ਹੈ, ਉਥੇ ਹੀ ਬਹੁਤ ਹੀ ਵਧੀਆ ਇਨਸਾਨ ਅਤੇ ਸਮਾਜ ਸੇਵਕ ਹੈ।ਫਿਲਮੀ ਅਦਾਕਾਰ ਟੀਟਾ ਵੈਲੀ ਨੇ ਕਰੋਨਾ ਕਾਲ ਦੇ ਨਾਜ਼ੁਕ ਸਮੇਂ ਵਿੱਚ ਗਰੀਬ ਲੋਕਾਂ ਦੀ ਹਰ ਪੱਖ ਤੋਂ ਮਦਦ ਕੀਤੀ।
ਦੱਸਣਯੋਗ ਹੈ ਕਿ ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਦੀ ਡਿਊਟੀ ਇਮਾਨਦਾਰੀ ਅਤੇ ਵਫ਼ਾਦਾਰੀ ਨਾਲ ਨਿਭਾਅ ਰਿਹਾ ਹੈ।ਆਉਣ ਵਾਲੇ ਦਿਨਾਂ ਵਿੱਚ ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ ਦੇ ਨਾਮਵਾਰ ਕਲਾਕਾਰਾਂ ਦੇ ਗਾਏ ਹੋਏ ਗੀਤਾਂ ਵਿੱਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ ਨੂੰ ਸਨਮਾਨਿਤ ਕਰਨ ਸਮੇਂ ਡਾਕਟਰ ਸ਼ੀਸ਼ਪਾਲ ਅਨੰਦ ਚੈਅਰਮੈਨ ਮਾਰਕੀਟ ਕਮੇਟੀ ਲਹਿਰਾਗਾਗਾ, ਰਕੇਸ਼ ਗਰਗ ਵਾਇਸ ਪ੍ਰਧਾਨ ਆੜਤੀਆ ਐਸੋਸੀਏਸ਼ਨ ਲਹਿਰਾਗਾਗਾ, ਭੁਪੇਸ਼ ਮਸਤੀ, ਮਨਜੀਤ ਸ਼ਰਮਾ ਜੇ.ਈ ਸਾਹਿਬ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੰਦ ਲਾਲ ਨੰਦੂ ਅਤੇ ਹੋਰ ਪਤਵੰਤੇ ਹਾਜ਼ਰ ਸਨ।
Check Also
ਪਿੰਡ ਜੱਬੋਵਾਲ ਵਿਖੇ 1.78 ਕਰੋੜ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਈ.ਟੀ.ਓ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ …