Tuesday, April 22, 2025

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ

ਭੀਖੀ, 27 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ ਨਾਨ ਬੋਰਡ ਕਲਾਸਾਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਸਮਾਰੋਹ ਦੀ ਸ਼ੁਰੂਆਤ ਸਰਸਵਤੀ ਵੰਦਨਾ ਦੇ ਨਾਲ ਕੀਤੀ ਗਈ।ਸਲਾਨਾ ਪ੍ਰੀਖਿਆਵਾਂ ਵਿੱਚੋਂ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਕੂਲ ਦੀ ਪ੍ਰਬੰਧਕ ਸਮਿਤੀ ਦੇ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।ਪ੍ਰੀਖਿਆ ਵਿੱਚ 3100, 2100 ਤੇ 1100 ਰੁਪਏ ਦੇ ਨਗਦ ਪੁਰਸਕਾਰ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।ਮਾਪਿਆਂ ਨੇ ਇਸ ਸਮਾਰੋਹ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ।ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਪ੍ਰਬੰਧਕ ਸਮਿਤੀ ਦੇ ਮੈਂਬਰਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।ਸਥਾਨਕ ਪ੍ਰਬੰਧਕ ਸਮਿਤੀ ਦੇ ਸਰਪ੍ਰਸਤ ਸ਼ਤੀਸ਼ ਕੁਮਾਰ, ਪ੍ਰਧਾਨ ਤੇਜਿੰਦਰਪਾਲ, ਵਾਈਸ ਪ੍ਰਧਾਨ ਪ੍ਰਸ਼ੋਤਮ ਗਰਗ, ਵਾਈਸ ਪ੍ਰਧਾਨ ਬ੍ਰਿਜ਼ ਲਾਲ, ਪ੍ਰਬੰਧਕ ਅੰਮ੍ਰਿਤ ਲਾਲ, ਐਂਡਵੋਕੇਟ ਮਨੋਜ ਕੁਮਾਰ, ਤੁਸ਼ਾਰ ਜ਼ਿੰਦਲ, ਪੀ.ਟੀ.ਏ ਕਮੇਟੀ ਮੈਂਬਰ ਕੁਲਵਿੰਦਰ ਸਿੰਘ, ਦਿਨੇਸ਼ ਕੁਮਾਰ ਅਤੇ ਡਾਕਟਰ ਗੌਰਵ ਗਰਗ ਮੌਜ਼ੂਦ ਰਹੇ।ਅੰਤ ‘ਚ ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ।

Check Also

ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …