ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ
ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਗੁਰਦੇਵ ਸਿੰਘ ਖਾਲਸਾ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚਕਾਰ ਸਥਿਤ ਗੁਰੂ ਕੇ ਬਾਗ ਵਿਖੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਸੁਨੇਹੇ ਨੂੰ ਅੱਗੇ ਵਧਾਉਂਦਿਆਂ ਬੂਟੇ ਲਗਾ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।ਐਡਵੋਕੇਟ ਧਾਮੀ ਨੇ ਕਿਹਾ ਕਿ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੀਵਨ ਵਾਤਾਵਰਣ ਦੀ ਸਾਂਭ ਸੰਭਾਲ ਲਈ ਪ੍ਰੇਰਣਾਦਾਇਕ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਾਤਾਵਰਣ ਸਬੰਧੀ ਕਾਰਜਸ਼ੀਲ ਹੈ, ਜਿਸ ਤਹਿਤ ਬੀਤੇ ਸਮੇਂ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਫਲਦਾਰ, ਛਾਂਦਾਰ ਰੁੱਖ ਲਗਾ ਕੇ ਹਰਿਆਵਲ ਵਿੱਚ ਵਾਧੇ ਲਈ ਯਤਨ ਕੀਤੇ ਜਾ ਰਹੇ ਹਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕਾ ਬਾਗ ਸੰਗਤ ਲਈ ਵੱਡੀ ਪ੍ਰੇਰਣਾ ਦੇ ਰੂਪ ਵਿੱਚ ਹੈ।ਇਥੇ ਵੱਖ-ਵੱਖ ਤਰ੍ਹਾਂ ਦੇ ਬੂਟੇ ਅਤੇ ਸੈਂਕੜੇ ਕਿਸਮ ਦੇ ਗੁਲਾਬ ਵਾਤਾਵਰਣ ਸੰਭਾਲ ਲਹਿਰ ਨੂੰ ਉਤਸ਼ਾਹਤ ਕਰਨ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਗੁਰਤਾਗੱਦੀ ਦਿਹਾੜੇ ਦੀ ਵਧਾਈ ਦਿੰਦਿਆਂ ਵੱਧ ਤੋਂ ਵੱਧ ਰੁੱਖ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਲਦੇਵ ਸਿੰਘ ਕਾਇਮਪੁਰ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਗੁਰਪ੍ਰੀਤ ਸਿੰਘ ਝੱਬਰ, ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਅਜੈ ਸਿੰਘ ਆਦਿ ਮੌਜ਼ੂਦ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media