Friday, April 4, 2025
Breaking News

ਆਰਟ ਗੈਲਰੀ ਵਿਖੇ 3 ਰੋਜ਼ਾ ਪੇਟਿੰਗ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਅੱਜ ਸਥਾਨਕ ਇੰਡੀਅਨ ਅਕੈਡਮੀ ਆਫ਼ ਫ਼ਾਈਨ ਆਰਟ ਵਿਖੇ ਪੰਜਾਬ ਦੇ ਕਲਾਕਾਰਾਂ ਦੀ ਦਿਲਕਸ਼ ਚਿੱਤਰਕਲਾ ਨੂੰ ਪ੍ਰਦਰਸ਼ਿਤ ਕਰਨ ਵਾਲੀ 3 ਰੋਜ਼ਾ ‘ਪੇਂਟਿੰਗ ਵਰਕਸ਼ਾਪ’ ਦਾ ਉਦਘਾਟਨ ਆਰਟ ਗੈਲਰੀ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕੀਤਾ ਗਿਆ।
ਆਰਟ ਗੈਲਰੀ ਵਿਖੇ ਪੰਜਾਬ ਲਲਿਤ ਕਲਾ ਅਕੈਡਮੀ ਚੰਡੀਗੜ੍ਹ ਦੇ ਸਹਿਯੋਗ ਨਾਲ 28 ਮਾਰਚ ਤੱਕ ਲਗਾਈ ਗਈ।ਇਸ ਵਰਕਸ਼ਾਪ ’ਚ ਚੰਡੀਗੜ੍ਹ ਤੋਂ ਮਦਨ ਲਾਲ, ਮਾਨਸਾ ਤੋਂ ਜਸਪ੍ਰੀਤ ਸਿੰਘ, ਜਲੰਧਰ ਤੋਂ ਰੋਹਿਤ ਕੁਮਾਰ, ਹੁਸ਼ਿਆਰਪੁਰ ਤੋਂ ਜਸਪਾਲ ਸਿੰਘ, ਪਟਿਆਲਾ ਤੋਂ ਜੀਵਨ ਸਿੰਘ ਸਰਾਂ, ਲੁਧਿਆਣਾ ਤੋਂ ਹਰਪ੍ਰੀਤ ਕੌਰ ਅਤੇ ਅੰਮ੍ਰਿਤਸਰ ਤੋਂ ਸੁਖਪਾਲ ਸਿੰਘ, ਨਵਨੀਤ ਕੌਰ, ਕਰਮਜੀਤ ਸਿੰਘ, ਹਰਦੀਪ ਸਿੰਘ, ਰੀਤੂ ਸਿੰਘ, ਭੁਪਿੰਦਰ ਸਿੰਘ ਨੰਦਾ ਸੂਬੇ ਭਰ ਦੇ ਪੇਟਿੰਗ ਕਲਾਕਾਰਾਂ ਨੇ ਹਿੱਸਾ ਲਿਆ।
ਲਲਿਤ ਕਲਾ ਦੇ ਪ੍ਰਧਾਨ ਗੁਰਦੀਪ ਧੀਮਾਨ ਨੇ ਸੁਹਿਰਦ ਤੇ ਚੰਗੇ ਸਮਾਜ ਦੇ ਨਿਰਮਾਣ ’ਚ ਕਲਾਕਾਰਾਂ ਦੇ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆ ਕਲਾਕਾਰਾਂ ਨੂੰ ਸਮਾਜ ਦੀ ਖਾਸ ਕੜੀ ਦੱਸਿਆ।ਸ: ਛੀਨਾ ਨੇ ਕਿਹਾ ਕਿ ਆਰਟ ਗੈਲਰੀ ਵਿਖੇ ਕਲਾ ਅਤੇ ਕਲਾਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂਆਤੀ ਦੌਰ ਤੋਂ ਹੀ ਵੱਖ-ਵੱਖ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ, ਵਰਕਸ਼ਾਪਾਂ, ਮੂਰਤੀ ਕਲਾਂ ਤੇ ਸੈਮੀਨਾਰ ਆਦਿ ਦਾ ਆਯੋਜਨ ਕੀਤਾ ਜਾਂਦਾ ਰਿਹਾ ਹੈ।ਇਸ ਮੌਕੇ ਡਾ. ਪੀ.ਐਸ ਗਰੋਵਰ, ਕੁਲਵੰਤ ਸਿੰਘ ਗਿੱਲ, ਧਰਮਿੰਦਰ ਸ਼ਰਮਾ, ਸੁਭਾਸ਼ ਚੰਦਰ, ਨਰਿੰਦਰ ਨਾਥ ਕਪੂਰ ਅਤੇ ਸੰਦੀਪ ਸਿੰਘ ਆਦਿ ਮੌਜ਼ੂਦ ਸਨ।

Check Also

ਸੰਤ ਬਾਬਾ ਅਤਰ ਸਿੰਘ ਜੀ ਮੈਡੀਕਲ ਕਾਲਜ਼ ਤੇ ਹਸਪਤਾਲ ਦੀ ਬਿਲਡਿੰਗ ਦੇ ਉਸਾਰੀ ਕਾਰਜ਼ ਸ਼ੁਰੂ

ਮਸਤੂਆਣਾ ਸਾਹਿਬ ਵਿਖੇ ਕਾਫੀ ਲੰਮੇ ਸਮੇਂ ਤੋਂ ਚੱਲ ਰਹੇ ਰੋਸ ਧਰਨੇ ਨੂੰ ਕੀਤਾ ਸਮਾਪਤ ਸੰਗਰੂਰ, …