ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸੱਟ ਬੜੂ ਸਾਹਿਬ ਵਿੱਦਿਅਕ ਸੰਸਥਾ ਦੀ ਸ਼ਾਖਾ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿੱਚ ਸਾਲਾਨਾ ਨਤੀਜਾ ਐਲਾਨਿਆ ਗਿਆ।ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿੱਦਿਆਰਥੀਆਂ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ ਹੈ ਅਤੇ ਵਿੱਦਿਅਕ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਉਚ ਕੋਟੀ ਦੇ ਅੰਕ ਹਾਸਿਲ ਕਰਕੇ ਸਿੱਖਿਆ ਦੇ ਖੇਤਰ ਵਿੱਚ ਅਕਾਲ ਅਕੈਡਮੀ ਦੇ ਮਾਣ ਅਤੇ ਸ਼ਾਨ ਵਿੱਚ ਵਾਧਾ ਕੀਤਾ ਹੈ।ਇਸ ਤੋਂ ਇਲਾਵਾ ਵਿੱਦਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ ਪਾਠਕ੍ਰਮ ਦੀਆਂ ਗਤੀਵਿਧੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਮੈਡਲ ਦਿੱਤੇ ਗਏ।ਮਾਪਿਆਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਕਾਮਯਾਬੀ `ਤੇ ਮਾਣ ਮਹਿਸੂਸ ਕੀਤਾ ਅਤੇ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ।ਇਨਾਮ ਪ੍ਰਾਪਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਯੋਗ ਰਹੀ।ਕਈ ਵਿਦਿਆਰਥੀਆਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ।ਅਕਾਲ ਅਕੈਡਮੀ ਦੇ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਦੱਸਿਆ ਕਿ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਨੇ 100% ਨਤੀਜਾ ਹਾਸਲ ਕਰਕੇ ਇੱਕ ਵਧੀਆ ਰਿਕਾਰਡ ਬਣਾਇਆ।ਉਨ੍ਹਾਂ ਦੱਸਿਆ ਕਿ ਪਹਿਲੇ ਅਤੇ ਦੂਜੇ ਸਥਾਨ ਵਾਲੇ ਵਿਦਿਆਰਥੀਆਂ ਦੇ ਨੰਬਰਾਂ ਵਿੱਚ ਸਿਰਫ ਥੋੜ੍ਹਾ ਹੀ ਫਰਕ ਰਿਹਾ, ਜੋ ਉਨ੍ਹਾਂ ਦੀ ਮਿਹਨਤ ਅਤੇ ਦ੍ਰਿੜ ਇਰਾਦੇ ਦਾ ਨਤੀਜ਼ਾ ਹੈ।ਪ੍ਰਿੰਸੀਪਲ ਮੈਡਮ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅਗਲੇ ਸੈਸ਼ਨ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਦੀ ਆਸ ਕੀਤੀ।
Check Also
ਧਾਲੀਵਾਲ ਵਲੋਂ ਸਕਿਆਂ ਵਾਲੀ ਵਿੱਚ ਸੀਵਰੇਜ਼ ਪ੍ਰੋਜੈਕਟ ਦਾ ਉਦਘਾਟਨ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ …