ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਦੀ ਨਵੇਂ ਸੈਸ਼ਨਾ ਦੀ ਆਰੰਭਤਾ ਅਤੇ ਚੱਲ ਰਹੇ ਕਾਰਜ਼ਾਂ ਦੀ ਚੜ੍ਹਦੀ ਕਲਾ ਲਈ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਵਿਖੇ ਸ੍ਰੀ ਸੰਪਟ ਅਖੰਡ ਪਾਠਾਂ ਦੇ ਭੋਗ ਉਪਰੰਤ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਅਤੇ ਬੱਚਿਆਂ ਨੇ ਕੀਰਤਨ ਦੀ ਹਾਜ਼ਰੀ ਲਗਾਈ।ਭਾਈ ਗੁਰਇਕਬਾਲ ਸਿੰਘ ਨੇ ਸਮੁੱਚੇ ਪਾਠੀ ਸਿੰਘਾਂ, ਸਕੂਲ ਦੇ ਟੀਚਿੰਗ ਸਟਾਫ ਅਤੇ ਪਿ੍ਰੰਸੀਪਲ ਮੈਡਮ ਜਸਲੀਨ ਕੌਰ ਦਾ ਵਿਸ਼ੇਸ ਤੌਰ ‘ਤੇ ਧੰਨਵਾਦ ਕੀਤਾ, ਜਿੰਨਾਂ ਨੇ ਲਗਾਤਾਰ 7 ਦਿਨਾਂ ਤੋ ਪਾਠੀ ਸਿੰਘਾਂ ਤੇ ਆਈ ਸੰਗਤ ਦੀ ਸੇਵਾ ਕੀਤੀ ਅਤੇ ਹਰ ਰੋਜ਼ ਜਪੁਜੀ ਸਾਹਿਬ ਅਤੇ ਚੋਪਈ ਸਾਹਿਬ ਦੇ ਪਾਠਾਂ ਦੀ ਹਾਜ਼ਰੀ ਲਗਾਈ।ਸੱਤਵੀਂ ਕਲਾਸ ਦੇ ਪਹਿਲੇ, ਦੂਸਰੇ ਅਤੇ ਤੀਸਰੇ ਦਰਜ਼ੇ ‘ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ।ਗੁਰੂੁ ਦੇ ਲੰਗਰਾਂ ਦੀ ਸੇਵਾ ਟੀਚਰਾਂ ਅਤੇ ਪ੍ਰਿੰਸੀਪਲ ਮੈਡਮ ਜਸਲੀਨ ਕੌਰ ਨੇ ਕੀਤੀ।ਭਾਈ ਗੁਰਇਕਬਾਲ ਸਿੰਘ ਨੇ ਜਪੁਜੀ ਸਾਹਿਬ ਦੇ ਪਾਠ ਦੀ ਮਹਿਮਾ ਕਰਦੇ ਹੋਏ ਕਿਹਾ ਕਿ ਜਪੁਜੀ ਸਾਹਿਬ ਦਾ ਪਾਠ ਜਦੋਂ ਜਾਪ ਸਾਹਿਬ ਬਣ ਜਾਵੇ ਤਾਂ ਸਭ ਪਾਪ ਮਿਟ ਜਾਂਦੇ ਹਨ।ਜਿਸ ਬੱਚੇ ਅੰਦਰ ਬਾਣੀ ਦਾ ਵਾਸਾ ਹੋ ਜਾਵੇ, ਜੋ ਸਿਮਰਨ ਬੰਦਗੀ ਨਾਲ ਜੁੜ ਜਾਵੇ, ਉਹ ਬੱਚੇ ਹਮੇਸ਼ਾਂ ਬੁਲੰਦੀਆਂ ‘ਤੇ ਪਹੰੁਚਦੇ ਹਨ ਅਤੇ ਕਦੇ ਵੀ ਗਲਤ ਰਸਤੇ ਨਹੀਂ ਪੈਂਦੇ।ਇਸ ਲਈ ਹਰ ਕਾਰਜ ਗੁਰਬਾਣੀ ਦਾ ਓਟ ਆਸਰਾ ਲੈ ਕੇ ਕੀਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਭਾਈ ਗੁਰਇਕਬਾਲ ਸਿੰਘ, ਰਜਿੰਦਰ ਸਿੰਘ, ਟਹਿਲਇੰਦਰ ਸਿੰਘ, ਸ੍ਰੀਮਤੀ ਇੰਦਰਪ੍ਰੀਤ ਕੌਰ (ਪ੍ਰਿੰਸੀਪਲ ਬਰਾਂਚ -2), ਬੀਬੀ ਜਤਿੰਦਰ ਕੌਰ, ਬੀਬੀ ਹਰਜੀਤ ਕੌਰ, ਬੀਬੀ ਜਸਵਿੰਦਰ ਕੋਰ ਦਾ ਪਿ੍ਰੰਸੀਪਲ ਮੈਡਮ ਜਸਲੀਨ ਕੌਰ ਨੇ ਧੰਨਵਾਦ ਕੀਤਾ।
Check Also
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …