ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ
ਜਥੇਦਾਰ ਦੀ ਯੋਗਤਾ, ਨਿਯੁੱਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿੱਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਹ ਚਿਰੋਕਣੀ ਮੰਗ ਰਹੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਅਤੇ ਮਹੱਤਵ ਦੇ ਮੱਦੇਨਜ਼ਰ ਸੇਵਾ ਨਿਯਮ ਤਹਿ ਕੀਤੇ ਜਾਣ, ਜਿਸ ਨੂੰ ਲੈ ਕੇ ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਿਧਾਂਤਕ ਪ੍ਰਵਾਨਗੀ ਦਾ ਮਤਾ ਪਾਸ ਕੀਤਾ ਗਿਆ ਹੈ।ਇਸ ਮਤੇ ਦੀ ਭਾਵਨਾ ਅਨੁਸਾਰ ਜਥੇਦਾਰ ਸਾਹਿਬ ਦੀ ਨਿਯੁੱਕਤੀ, ਸੇਵਾਵਾਂ ਅਤੇ ਸੇਵਾ ਮੁਕਤੀ ਬਾਰੇ ਕੌੰਮ ਦੀਆਂ ਸਮੁੱਚੀਆਂ ਜਥੇਬੰਦੀਆਂ ਤੇ ਸੰਸਥਾਵਾਂ ਦੇ ਨਾਲ ਨਾਲ ਸਿੱਖ ਬੁੱਧੀਜੀਵੀਆਂ ਦੇ ਵਿਚਾਰ ਮਹੱਤਵਪੂਰਨ ਹਨ।ਇਸ ਲਈ 20 ਅਪ੍ਰੈਲ 2025 ਤੱਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿੱਚ ਜਾਂ ਅਧਿਕਾਰਤ ਈਮੇਲ ਨਿਡੋ੍ਸਗਪਚ.ਨੲਟ ਅਤੇ ਵਟਸਐਪ ਨੰਬਰ 7710136200 ‘ਤੇ ਭੇਜੇ ਜਾਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media