Friday, June 13, 2025

ਮਹਾਨ ਕਿੱਸਾਕਾਰ ਹਾਸ਼ਮ ਸ਼ਾਹ ਯਾਦਗਾਰੀ ਭਾਸ਼ਣ 31 ਮਾਰਚ ਨੂੰ

ਅੰਮ੍ਰਿਤਸਰ, 30 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋਂ ਪੰਜਾਬ ਦੀ ਨਵ-ਸਿਰਜਣਾ ਲਈ ਮਹਾਂ ਉਤਸਵ ਦੀ ਲੜੀ ਤਹਿਤ ਮਹਾਨ ਕਿੱਸਾਕਾਰ ਹਾਸ਼ਮ ਸ਼ਾਹ ਯਾਦਗਾਰੀ ਭਾਸ਼ਣ 31 ਮਾਰਚ ਨੂੰ ਹਾਸ਼ਮ ਸ਼ਾਹ ਯਾਦਗਾਰੀ ਪਬਲਿਕ ਸਕੂਲ ਜਗਦੇਵ ਕਲਾਂ ਜਿਲ੍ਹਾ ਅੰਮ੍ਰਿਤਸਰ ਵਿਖੇ ਨੂੰ 10-30 ਵਜੇ ਕਰਵਾਇਆ ਜਾ ਰਿਹਾ ਹੈ।ਟਰੱਸਟ ਦੇ ਆਗੂ ਸਵਿੰਦਰ ਸਿੰਘ ਗਿੱਲ, ਕੰਵਰਜੀਤ ਸਿੰਘ ਗਿੱਲ, ਜਸਬੀਰ ਸਿੰਘ ਗਿੱਲ ਅਤੇ ਵਿਰਸਾ ਵਿਹਾਰ ਦੇ ਜਨਰਲ ਸਕੱਤਰ ਰਮੇਸ਼ ਯਾਦਵ ਤੇ ਸਕੱਤਰ ਭੁਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਮੁੱਖ ਬੁਲਾਰੇ ਵਜੋਂ ਪੰਜਾਬੀ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋਫੈਸਰ ਸੁਰਜੀਤ ਜੱਜ ਅਤੇ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਡਾ. ਹੀਰਾ ਸਿੰਘ ਸ਼ਾਮਲ ਹੋਣਗੇ।ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਿਰਕਤ ਕਰਨਗੇ, ਜਦਕਿ ਪ੍ਰਧਾਨਗੀ ਪੰਜਾਬ ਕਲਾ ਪ੍ਰੀਸ਼ਦ ਦੇ ਪ੍ਰਧਾਨ ਤੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਕਰਨਗੇ।

Check Also

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …