ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ.) ਜਿਲ੍ਹਾ ਅੰਮ੍ਰਿਤਸਰ ਵੱਲੋਂ ਸਥਾਨਕ ਦਫ਼ਤਰ (ਰੇਲਵੇ ਵਰਕਰਾਂ ਦੀ ਯੂਨੀਅਨ ਦੇ ਦਫ਼ਤਰ) ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਸੁਰਜੀਤ ਸਿੰਘ ਗੁਰਾਇਆ ਚੀਫ ਪੈਟਰਨ ਅਤੇ ਸੁਖਦੇਵ ਸਿੰਘ ਪਨੂੰ ਪ੍ਰਧਾਨ ਦੀ ਅਗਵਾਈ ਹੇਠ ਪੈਨਸ਼ਨਰ ਦਿਵਸ ਨੂੰ ਰੋਸ ਦਿਵਸ ਵਜੋਂ ਮਨਾਇਆ ਗਿਆ।ਜਿਸ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਹਿੱਸਾ ਲਿਆ।ਇਸ ਦੇ ਨਾਲ ਹੀ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂ ਵੀ ਸਾਥੀਆਂ ਸਮੇਤ ਹਾਜ਼ਰ ਹੋਏ।ਪੈਨਸ਼ਨਰ ਦਿਵਸ ਸਮਾਗਮ ਦੀ ਸ਼ੁਰੂਆਤ ਕਰਦਿਆਂ ਸ਼ੂਰੂ ਵਿੱਚ ਪਿਛਲੇ ਸਮੇਂ ਵਿੱਚ ਵਿਛੋੜਾ ਦੇ ਗਏ ਪੈਨਸ਼ਨਰ ਸਾਥੀਆ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਕੀਤੀ ਗਈ।ਇਸ ਤੋਂ ਬਾਅਦ ਚਰਨ ਸਿੰਘ ਸੰਧੂ ਜਨਰਲ ਸਕੱਤਰ ਵੱਲੋਂ ਪੈਨਸ਼ਨਰ ਦਿਵਸ ਮਨਾਉਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਕਿ ਮਹਾਨ ਆਗੂ ਐਸ.ਡੀ ਨਾਕਰਾ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਭਾਰਤ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਵਿਖੇ ਪਟੀਸ਼ਨ ਦਾਇਰ ਕਰਕੇ ਸਰਕਾਰ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਮਿਤੀ 17-12-1982 ਨੂੰ ਪੈਨਸ਼ਨ ਲੈਣ ਦਾ ਹੱਕ ਪ੍ਰਾਪਤ ਕਰਕੇ ਦਿੱਤਾ।ਸੁਰਜੀਤ ਸਿੰਘ ਗੁਰਾਇਆ ਚੀਫ ਪੈਟਰਨ, ਸੁਖਦੇਵ ਸਿੰਘ ਪਨੂੰ ਪ੍ਰਧਾਨ, ਚਰਨ ਸਿੰਘ ਐਕਟਿੰਗ ਪ੍ਰਧਾਨ, ਨਰਿੰਦਰ ਸ਼ਰਮਾ ਕੈਸ਼ੀਅਰ, ਸੁਖਬੀਰ ਸਿੰਘ ਸੰਧੂ ਮੀਤ ਪ੍ਰਧਾਨ, ਸਵਰਨ ਸਿੰਘ ਵਧੀਕ ਜਨਰਲ ਸਕੱਤਰ ਦੇ ਨਾਲ-ਨਾਲ ਭਰਾਤਰੀ ਜਥੇਬੰਦੀਆਂ ਵੱਲੋਂ ਦਿਲਬਾਗ ਸਿੰਘ ਪ੍ਰਧਾਨ ਅਤੇ ਥੁਰੂ ਰਾਮ ਕ੍ਰਮਵਾਰ ਪ੍ਰਧਾਨ ਅਤੇ ਜਨਰਲ ਸਕੱਤਰ ਪੰਜਾਬ ਸਟੇਟ ਫ਼ੋਰਮ ਆਫ ਡਿਪਲੋਮਾ ਇੰਜੀਨੀਅਰ, ਮਨਜਿੰਦਰ ਸਿੰਘ ਸੰਧੂ ਅਤੇ ਜਗਦੀਸ਼ ਠਾਕੁਰ ਕ੍ਰਮਵਾਰ ਪ੍ਰਧਾਨ ਅਤੇ ਜਨਰਲ ਸਕੱਤਰ, ਦਵਿੰਦਰ ਸਿੰਘ ਅਤੇ ਜੁਗਿੰਦਰ ਸਿੰਘ ਕ੍ਰਮਵਾਰ ਪ੍ਰਧਾਨ ਅਤੇ ਜਨਰਲ ਸਕੱਤਰ ਪੈਨਸ਼ਨਰਜ਼ ਮਹਾਸੰਘ, ਨਰਿੰਦਰ ਸਿੰਘ ਅਤੇ ਪ੍ਰੇਮ ਕੁਮਾਰ ਆਦਿ ਨੇ ਸੰਬੋਧਨ ਕਰਦਿਆਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਬਾਰੇ ਪੰਜਾਬ ਸਰਕਾਰ ਵੱਲੋਂ ਅਪਣਾਈ ਨੀਤੀ ਦੀ ਜ਼ੋਰਦਾਰ ਸ਼ਬਦਾਂ ‘ਚ ਨਿਖੇਧੀ ਕੀਤੀ ਗਈ।ਸੁਖਦੇਵ ਸਿੰਘ ਪਨੂੰ ਨੇ ਦੱਸਿਆ ਕਿ ਸਰਕਾਰ ਵੱਲੋਂ ਪੈਨਸ਼ਨਰਾਂ ਨੂੰ ਸੋਧੀਆਂ ਪੈਨਸ਼ਨਾਂ ਦਾ ਭੁਗਤਾਨ ਕਰਨ ਲਈ ਜਾਰੀ ਕੀਤੇ ਪੱਤਰ ਨੂੰ ਰੱਦ ਕਰਦਿਆਂ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ ਯਕਮੁਸ਼ਤ ਭੁਗਤਾਨ ਕਰਨ ਦਾ ਪੱਤਰ ਜਾਰੀ ਕੀਤਾ ਜਾਵੇ, ਮਿਤੀ 1-1-16 ਤੋਂ 259 ਦੇ ਗੁਣਾਂਕ ਨਾਲ ਪੈਨਸ਼ਨਾਂ ਸੋਧੀਆਂ ਜਾਣ, ਡੀ.ਏ ਦੀਆਂ ਪੈਂਡਿੰਗ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਪਹਿਲਾਂ ਜਾਰੀ ਡੀ.ਏ ਦੀਆਂ ਕਿਸ਼ਤਾਂ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ, ਮੈਡੀਕਲ ਭੱਤਾ 2000/- ਪ੍ਰਤੀ ਮਹੀਨਾ ਕੀਤਾ ਜਾਵੇ, ਕੈਸ਼ ਲੈਸ ਸਿਹਤ ਸਕੀਮ ਸੋਧ ਕੇ ਲਾਗੂ ਕੀਤੀ ਜਾਵੇ।80 ਸਾਲ ਤੋਂ ਉਪਰ ਵਾਲੇ ਤਕਰੀਬਨ 17 ਸੀਨੀਅਰ ਪੈਨਸ਼ਨਰ ਸਾਥੀਆਂ ਨੂੰ ਇੱਕ ਲੋਈ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਪਿੰਡ ਜੱਬੋਵਾਲ ਵਿਖੇ 1.78 ਕਰੋੜ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਈ.ਟੀ.ਓ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ …