ਅੰਮ੍ਰਿਤਸਰ, 31 ਮਾਰਚ (ਦੀਪ ਦਵਿੰਦਰ ਸਿੰਘ) – ਸਾਹਿਤਕ ਅਤੇ ਅਕਾਦਮਿਕ ਹਲਕਿਆਂ ਵਿੱਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਜ਼ੁਬਾਨ ਦੇ ਨਾਮਵਰ ਅਲੋਚਕ ਡਾ. ਹਰਜਿੰਦਰ ਸਿੰਘ ਅਟਵਾਲ ਨਹੀਂ ਰਹੇ।ਉਹਨਾਂ ਨੂੰ ਅੱਜ ਸਵੇਰੇ ਦਿਲ ਦਾ ਦੌਰਾ ਪਿਆ, ਜਿਹੜਾ ਉਹਨਾਂ ਲਈ ਜਾਨਲੇਵਾ ਸਾਬਤ ਹੋਇਆ।
ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੁਸ਼ੀਲ ਦੁਸਾਂਝ ਅਤੇ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਡਾ. ਅਟਵਾਲ ਅੱਜ ਜਲੰਧਰ ਵਿਖੇ ਹੀ ਕੇਂਦਰੀ ਸਭਾ ਦੀ ਕਾਰਜਕਾਰਨੀ ਦੀ ਹੋ ਰਹੀ ਮੀਟਿੰਗ ਦੀਆਂ ਤਿਆਰੀਆਂ ਵਿੱਚ ਮਸ਼ਰੂਫ ਸਨ ਤਾਂ ਅਚਨਚੇਤ ਇਹ ਮੰਦਭਾਗੀ ਘਟਨਾ ਵਾਪਰ ਗਈ।
1952 ਜਨਮੇ ਡਾ. ਅਟਵਾਲ ਅਧਿਆਪਨ ਦੇ ਕਿਤੇ ਤੋਂ ਲਾਇਲਪੁਰ ਖ਼ਾਲਸਾ ਕਾਲਜ ਤੋਂ ਸੇਵਾ ਮੁਕਤ ਹੋਏ ਸਨ।ਉਹ ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ ਹਮੇਸ਼ਾਂ ਤਤਪਰ ਰਹਿੰਦੇ ਸਨ ਅਤੇ ਸੂਫੀ ਸਾਹਿਤ ਉਤੇ ਉਹਨਾਂ ਮੁਲਵਾਨ ਖੋਜ਼ ਕਾਰਜ਼ ਕਰਵਾਏ।ਉਹਨਾਂ ਨਵਾਂ ਜ਼ਮਾਨਾ ਦੇ ਸਾਹਿਤਕ ਸੰਪਾਦਕ ਵਜੋਂ ਵੀ ਸੇਵਾਵਾਂ ਨਿਭਾਈਆਂ ਅਤੇ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਨਾਲ ਪਿਛਲੇ ਕਈ ਦਹਾਕਿਆਂ ਤੋਂ ਜੁੜੇ ਡਾ. ਅਟਵਾਲ ਇਹਨੀ ਦਿਨੀਂ ਸੀਨੀਅਰ ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਸਨ।
ਅਜੀਤ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ, ਡਾ. ਲਖਵਿੰਦਰ ਸਿੰਘ ਜੌਹਲ, ਵਰਿਆਮ ਸਿੰਘ ਸੰਧੂ, ਸਤਨਾਮ ਸਿੰਘ ਮਾਣਕ, ਗੁਰਭਜਨ ਗਿੱਲ, ਮੱਖਣ ਕੁਹਾੜ, ਡਾ. ਕਰਮਜੀਤ ਸਿੰਘ, ਡਾ. ਸ਼ਿੰਦਰਪਾਲ ਸਿੰਘ, ਯਤਿੰਦਰ ਕੌਰ ਮਾਹਲ, ਸ਼ੈਲਿੰਦਰਜੀਤ ਰਾਜਨ, ਡਾ. ਗੁਪਾਲ ਸਿੰਘ ਬੁੱਟਰ, ਡਾ. ਪਰਮਜੀਤ ਸਿੰਘ ਬਾਠ, ਹਰਪਾਲ ਨਾਗਰਾ, ਵਿਸ਼ਾਲ ਬਿਆਸ, ਗੁਰਮੀਤ ਬਾਜਵਾ ਆਦਿ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।
Check Also
ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …