Thursday, April 3, 2025
Breaking News

ਧਾਲੀਵਾਲ ਵਲੋਂ ਸਕਿਆਂ ਵਾਲੀ ਵਿੱਚ ਸੀਵਰੇਜ਼ ਪ੍ਰੋਜੈਕਟ ਦਾ ਉਦਘਾਟਨ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਹਲਕਾ ਅਜਨਾਲਾ ਦੇ ਪਿੰਡਾਂ ਵਿੱਚ ਵੀ ਹੁਣ ਸੀਵਰੇਜ਼ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ।ਸਕਿਆਂ ਵਾਲੀ ਪਿੰਡ ਵਿੱਚ ਸੀਵਰੇਜ਼ ਪ੍ਰੋਜੈਕਟ ਦੇ ਉਦਘਾਟਨ ਉਪਰੰਤ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਦੀ ਕਮਾਈ ਦਾ ਇੱਕ ਇੱਕ ਪੈਸਾ ਲੋਕਾਂ ‘ਤੇ ਖਰਚ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਉਹ ਪਿੰਡ ਜੋ ਕਿ ਕਿਸੇ ਵੇਲੇ ਗਲੀਆਂ ਅਤੇ ਨਾਲੀਆਂ ਨੂੰ ਹੀ ਤਰਸਦੇ ਸਨ, ਵਿੱਚ ਹੁਣ ਸੀਵਰੇਜ਼ ਪਾਉਣ ਦੇ ਕੰਮ ਵੀ ਸ਼ੂਰੂ ਕਰਵਾ ਦਿੱਤੇ ਗਏ ਹਨ।ਉਹਨਾਂ ਦੱਸਿਆ ਕਿ ਉਹ ਇਸ ਪਿੰਡ ਦੀਆਂ ਗਲੀਆਂ ਵਿੱਚ ਅਕਸਰ ਪਾਣੀ ਖੜਾ ਰਹਿੰਦਾ ਸੀ, ਜੋ ਕਿ ਘਰਾਂ ਵਿੱਚ ਵੀ ਵੜ ਜਾਂਦਾ ਸੀ।ਉਹਨਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲ ਰਹੇ ਹਨ।ਪਿੰਡਾਂ ਵਿੱਚ ਜਿਥੇ ਵਧੀਆ ਸਕੂਲ ਬਣ ਚੁੱਕੇ ਹਨ, ਉਥੇ ਪੰਚਾਇਤ ਘਰ, ਲਾਇਬਰੇਰੀਆਂ ਵਰਗੀਆਂ ਸਹੂਲਤਾਂ ਵੀ ਵਿਕਸਿਤ ਕੀਤੀਆਂ ਜਾ ਰਹੀਆਂ ਹਨ ।
ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨਾਲ ਇਸ ਵਾਰ ਬਜ਼ਟ ਵਿੱਚ ਪਿੰਡਾਂ ਲਈ ਪੈਸੇ ਰੱਖੇ ਗਏ ਹਨ, ਜਿਸ ਨਾਲ ਪਿੰਡਾਂ ਦੀਆਂ ਫਿਰਨੀਆਂ, ਗੰਦੇ ਪਾਣੀ ਦੇ ਨਿਕਾਸ ਲਈ ਛੱਪੜਾਂ ਨੂੰ ਥਾਪਰ ਮਾਡਲ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਪਿੰਡਾਂ ਦੇ ਵਿੱਚ ਵਧੀਆ ਖੇਡ ਮੈਦਾਨ ਤਿਆਰ ਕਰਵਾਏ ਜਾਣਗੇ, ਜਿਸ ਦਾ ਕੰਮ ਇਸ ਅਪ੍ਰੈਲ ਤੋਂ ਹੀ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਮੌਕੇ ਬੀ.ਡੀ.ਪੀ.ਓ ਮਲਕੀਤ ਸਿੰਘ ਹਾਂਡਾ, ਨੰਬਰਦਾਰ ਹਰਜੀਤ ਸਿੰਘ, ਜਸਬੀਰ ਸਿੰਘ ਸਹੋਤਾ, ਪੰਚਾਇਤ ਅਫਸਰ ਕੁਲਵਿੰਦਰ ਸਿੰਘ, ਜੇ.ਈ ਸੁਸ਼ੀਲ ਕੁਮਾਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Check Also

ਪਿੰਡ ਜੱਬੋਵਾਲ ਵਿਖੇ 1.78 ਕਰੋੜ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਈ.ਟੀ.ਓ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ …