ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਦੇਸ਼ ਭਰ ਵਿੱਚ ਅੱਜ ਈਦ-ਉਲ-ਫਿਤਰ (ਮਿੱਠੀ ਈਦ) ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਆਪਸੀ ਭਾਈਚਾਰੇ ਦੇ ਪ੍ਰਤੀਕ ਈਦ-ਉਲ-ਫਿਤਰ ਦੇ ਸ਼ੁਭ ਮੌਕੇ `ਤੇ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਪਿੰਡ ਗਦਲੀ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ।ਉਨ੍ਹਾਂ ਇਸ ਮੌਕੇ ਕਿਹਾ ਕਿ ਈਦ ਦਾ ਤਿਉਹਾਰ ਸਾਡੇ ਸਮਾਜ ਵਿੱਚ ਉਮੀਦ, ਸਦਭਾਵਨਾ ਅਤੇ ਦਿਆਲਤਾ ਦੀ ਭਾਵਨਾ ਨੂੰ ਵਧਾਉਂਦਾ ਹੈ।ਕੈਬਨਿਟ ਮੰਤਰੀ ਈ.ਟੀ.ਓ ਨੇ ਮਨਸੂਰ ਦੀਨ ਫ਼ਜ਼ਲ ਮੁਹੰਮਦ ਫਿਰਜ਼ਦੀਨ ਨੂਰ ਮੁਹੰਮਦ ਦਾ ਮੂੰਹ ਮਿੱਠਾ ਕਰਵਾਇਆ ਅਤੇ ਈਦ ਦੀਆਂ ਮੁਬਾਰਕਾਂ ਦਿੱਤੀਆਂ।ਇਸ ਮੌਕੇ ਰਣਬੀਰ ਸਿੰਘ ਨਿਸ਼ਾਨ ਸਿੰਘ, ਜਗਰੂਪ ਸਿੰਘ ਚੇਅਰਮੈਨ ਗੁਰਵਿੰਦਰ ਸਿੰਘ ਵੀ ਹਾਜ਼ਰ ਸਨ।
Check Also
ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼
ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …