ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਆਫ ਲਾਅ ਅਤੇ ਸ੍ਰੀ ਗੁਰੂ ਤੇਗ ਬਹਾਦਰ
ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਏ ਗਏ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਨੌਵਾਂ ਦੇ ਹੋਏ ਇਮਤਿਹਾਨਾਂ ’ਚ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜੇ ਨਾਲ ਕਾਲਜ ਦਾ ਮਾਣ ਵਧਾਇਆ ਹੈ।ਉਨ੍ਹਾਂ ਨੇ ਪ੍ਰੀਖਿਆ ’ਚ ਵਧੀਆ ਨਤੀਜਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਚਾਹਤ ਲਾਂਬਾ ਨੇ 375 ਅੰਕਾਂ ਨਾਲ ਯੂਨੀਵਰਸਿਟੀ ’ਚ ਦੂਜਾ ਸਥਾਨ, ਤਾਨੀਆ ਭੱਲਾ ਨੇ 372 ਅੰਕਾਂ ਨਾਲ ਤੀਜਾ ਸਥਾਨ ਅਤੇ ਮਨਪ੍ਰੀਤ ਕੌਰ ਨੇ 370 ਅੰਕਾਂ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ ਹੈ।
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਨੇ ਦੱਸਿਆ ਕਿ ਉਕਤ ’ਵਰਸਿਟੀ ਵਲੋਂ ਕਰਵਾਈ ਗਈ ਬੀ.ਸੀ.ਏ ਸਮੈਸਟਰ ਪੰਜ਼ਵਾਂ ਦੀ ਪ੍ਰੀਖਿਆ ’ਚ ਸ਼ਿਫਾਲੀ ਨੇ 400 ’ਚੋਂ 329 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ’ਚੋਂ ਤੀਜਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਵਿਦਿਆਰਥਣ ਸ਼ਿਫਾਲੀ ਦਾ ਮੂੰਹ ਮਿੱਠਾ ਕਰਵਾਉਂਦਿਆਂ ਸਮੂਹ ਕੰਪਿਊਟਰ ਵਿਭਾਗ ਨੂੰ ਮੁਬਾਰਕਬਾਦ ਦਿੱਤੀ।ਡਾ. ਜਸਪਾਲ ਸਿੰਘ ਅਤੇ ਡਾ. ਮਲਹੋਤਰਾ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।
ਇਸ ਮੌਕੇ ਲਾਅ ਕਾਲਜ ਵਿਖੇ ਡਾ. ਗੁਨੀਸ਼ਾ ਸਲੂਜਾ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਪ੍ਰਭਾਕਰ, ਡਾ. ਪਵਨਦੀਪ ਕੌਰ, ਡਾ. ਅਨੀਤਾ ਅਤੇ ਪ੍ਰੋ: ਹੇਮਾ ਹਾਜ਼ਰ ਆਦਿ ਸਟਾਫ ਹਾਜ਼ਰ ਸੀ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media