ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਕੋਈ ਵੀ ਸੜਕ ਕੱਚੀ ਨਹੀ ਰਹਿਣ ਦਿੱਤੀ ਜਾਵੇਗੀ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਤੇ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਪਿੰਡ ਗਦਲੀ ਦਾ ਦੋਰਾ ਕਰਨ ਉਪਰੰਤ ਕੀਤਾ।
ਈ.ਟੀ.ਓ ਨੇ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਉਨ੍ਹਾਂ ਦੇੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਖਜਾਲਾ ਤੋਂ ਭੰਗਵਾਂ ਵਾਇਆ ਗਦਲੀ ਸੜਕ ਚੋੜੀ ਹੋ ਚੁੱਕੀ ਹੈ, ਜਿਸ ਕਰਕੇ ਇਸ ਸੜਕ ਉਪਰ ਭਾਰੀ ਆਵਾਜਾਈ ਬਣੀ ਰਹਿੰਦੀ ਹੈ, ਪਰੰਤੂ ਗਦਲੀ ਵਿਖੇ ਡਰੇਨ ਉਪਰ ਪੁੱਲ ਬਹੁਤ ਤੰਗ ਹੈ।ਇਸ ਕਰਕੇ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ ਅਤੇ ਪਿੰਡ ਵਾਸੀਆਂ ਨੂੰ ਕਾਫੀ ਮੁਸ਼ਕਲ ਦਾ ਸਾਮਣਾ ਕਰਨਾ ਪੈਦਾ ਹੈ।ਲੋਕ ਨਿਰਮਾਣ ਮੰਤਰੀ ਨੇ ਤੁਰੰਤ ਹੀ ਪੁੱਲ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪੁੱਲ ਨੂੰ ਨਵਾਂ 10 ਮੀਟਰ ਚੋੜਾ ਬਣਾ ਦਿੱਤਾ ਜਾਵੇ ਤਾਂ ਜੋ ਲੋਕਾਂ ਦੀ ਮੁਸ਼ਕਲ ਹੱਲ ਹੋ ਸਕੇ।ਉਨ੍ਹਾਂ ਦੱਸਿਆ ਕਿ 1.10 ਕਰੋੜ ਰੁਪਏ ਦੀ ਲਾਗਤ ਨਾਲ ਇਸ ਪੁੱਲ ਨੂੰ ਚੌੜਾ ਕੀਤਾ ਜਾਵੇਗਾ, ਜਿਸ ਨਾਲ ਭਾਰੀ ਗੱਡੀਆਂ ਦਾ ਆਉਣਾ ਜਾਣਾ ਵੀ ਸੁਖਾਲਾ ਹੋ ਜਾਵੇਗਾ।
ਈ.ਟੀ.ਓ ਨੇ ਇਸ ਦੋਰਾਨ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੋਕੇ ‘ਤੇ ਹੀ ਮੁਸ਼ਕਲਾਂ ਹੱਲ ਕਰਨ ਦੇ ਆਦੇਸ਼ ਦਿੱਤੇ।ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ, ਸਰਪੰਚ ਅੰਮ੍ਰਿਤਪਾਲ ਸਿੰਘ, ਨਿਸ਼ਾਨ ਸਿੰਘ, ਜਗਰੂਪ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
Check Also
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …