Saturday, April 5, 2025
Breaking News

ਰਵਿੰਦਰ ਹੰਸ ਨੇ ਕੀਤੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਪੰਜਾਬ ਦੇ ਐਸ.ਸੀ ਵਿੰਗ ਦੇ ਵਾਇਸ ਪ੍ਰਧਾਨ ਰਵਿੰਦਰ ਹੰਸ ਨੇ ਪਾਰਟੀ ਦੇ ਨਵ-ਨਿਯੁੱਕਤ ਇੰਚਾਰਜ਼ ਮਨੀਸ਼ ਸੀਸੋਦਿਆਂ ਨਾਲ ਮੀਟਿੰਗ ਕੀਤੀ।ਮੁਲਾਕਾਤ ਦੌਰਾਨ ਪੰਜਾਬ ਅਤੇ ਖ਼ਾਸ ਕਰਕੇ ਵਾਲਮੀਕਿ ਭਾਈਚਾਰੇ ਦੀਆਂ ਵੱਖ-ਵੱਖ ਸਮੱਸਿਆਵਾਂ ‘ਤੇ ਚਰਚਾ ਹੋਈ।ਆਗੂਆਂ ਨੇ ਆਮ ਆਦਮੀ ਪਾਰਟੀ ਨੂੰ ਹੇਠਲੇ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਪ੍ਰੋਜੈਕਟਾਂ ਰਾਹੀਂ ਪੰਜਾਬ ਨੂੰ ਨਵੀਂ ਉਚਾਈਆਂ ‘ਤੇ ਲਿਜਾਇਆ ਜਾਵੇਗਾ।ਹੰਸ ਨੇ ਕਿਹਾ ਕਿ ਸਿਸੋਦੀਆ ਦੀ ਅਗਵਾਈ ਹੇਠ ਪੰਜਾਬ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਪੰਜਾਬ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਵੇਗਾ।

Check Also

ਸੰਤ ਬਾਬਾ ਅਤਰ ਸਿੰਘ ਜੀ ਮੈਡੀਕਲ ਕਾਲਜ਼ ਤੇ ਹਸਪਤਾਲ ਦੀ ਬਿਲਡਿੰਗ ਦੇ ਉਸਾਰੀ ਕਾਰਜ਼ ਸ਼ੁਰੂ

ਮਸਤੂਆਣਾ ਸਾਹਿਬ ਵਿਖੇ ਕਾਫੀ ਲੰਮੇ ਸਮੇਂ ਤੋਂ ਚੱਲ ਰਹੇ ਰੋਸ ਧਰਨੇ ਨੂੰ ਕੀਤਾ ਸਮਾਪਤ ਸੰਗਰੂਰ, …