Saturday, April 5, 2025
Breaking News

ਖਾਲਸਾ ਕਾਲਜ ਵਿਖੇ ਪ੍ਰੇਰਨਾ ਚੁਣੌਤੀਆਂ ਅਤੇ ਨੀਤੀ ਨਿਰਮਾਣ ਵਿਸ਼ੇ ’ਤੇ ਗੈਸਟ ਲੈਕਚਰ

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਰਾਜਨੀਤੀ ਅਤੇ ਲੋਕ ਪ੍ਰਸ਼ਾਸਨ ਵਿਭਾਗ ਵਲੋਂ ਵਿਦਿਆਰਥੀ ਪ੍ਰਵਾਸ : ਪ੍ਰੇਰਨਾ ਚੁਣੌਤੀਆਂਅਤੇ ਨੀਤੀ ਨਿਰਮਾਣ ਵਿਸ਼ੇ ਬਾਰੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਲੈਕਚਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਾਜਨੀਤੀ ਸ਼ਾਸਤਰ ਵਿਭਾਗ ਸਾਬਕਾ ਮੁਖੀ ਪ੍ਰੋ: ਜਗਰੂਪ ਸਿੰਘ ਸੇਖੋਂ ਮੁੱਖ ਬੁਲਾਰੇ ਸਨ।ਜਿਨ੍ਹਾਂ ਦੀ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਤੋਂ ਮੁਖੀ ਪ੍ਰੋ: ਜਸਪ੍ਰੀਤ ਕੌਰ ਨੇ ਜਾਣ-ਪਛਾਣ ਕਰਵਾਈ।ਪ੍ਰਿੰ. ਡਾ: ਰੰਧਾਵਾ ਨੇ ਕਿਹਾ ਕਿ ਵਿਦੇਸ਼ਾਂ ’ਚ ਜਾ ਕਿ ਵਿੱਦਿਆ ਪ੍ਰਾਪਤ ਕਰਨ ਜਾਂ ਪੱਕੇ ਤੌਰ ’ਤੇ ਵੱਸਣ ਨਾਲ ਸਬੰਧਿਤ ਫੈਸਲਾ ਬਹੁਤ ਸਾਰੇ ਪੱਖਾਂ ਨੂੰ ਧਿਆਨ ’ਚ ਰੱਖ ਕੇ ਕਰਨਾ ਚਾਹੀਦਾ ਹੈ।
ਪ੍ਰੋ: ਸੇਖੋਂ ਨੇ ਪ੍ਰਵਾਸ ਨਾਲ ਸੰਬੰਧਤ ਸਮਾਜਿਕ ਅਤੇ ਰਾਜਨੀਤਿਕ ਪਹਿਲੂਆਂ ਨੂੰ ਵਿਸਥਾਰ ਨਾਲ ਉਜ਼ਾਗਰ ਕਰਦਿਆਂ ਕਿਹਾ ਕਿ ਵਿਦਿਆਰਥੀ ਪ੍ਰਵਾਸ ਸਿਰਫ ਵਿਕਾਸ਼ਸੀਲ ਦੇਸ਼ਾਂ ਵਿੱਚਲੇ ਵਰਤਾਰੇ ਦਾ ਸਿੱਟਾ ਹੀ ਨਹੀਂ, ਸਗੋਂ ਵਿਕਸਿਤ ਦੇਸ਼ਾਂ ’ਚ ਆਵਾਸ ਨਾਲ ਸਬੰਧਿਤ ਚੁਣੌਤੀਆਂ ਵੀ ਇਸ ਨੂੰ ਵਧਾਵਾ ਦਿੰਦੀਆਂ ਹਨ।
ਉਨ੍ਹਾਂ ਨੇ ਹਿਜ਼ਰਤ ਦੇ ਸਕਾਰਾਤਮਿਕ ਪੱਖਾਂ ਨੂੰ ਵੀ ਉਜਾਗਰ ਕਰਦਿਆਂ ਕਿਹਾ ਕਿ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਪੰਜਾਬ ਦੀ ਨੌਜਵਾਨ ਪੀੜੀ ਕੋਲ ਪ੍ਰਵਾਸ ਇੱਕ ਚੰਗਾ ਵਿਕਲਪ ਹੈ।ਉਨ੍ਹਾਂ ਕਿਹਾ ਕਿ ਪੱਛਮੀ ਦੇਸ਼ਾਂ ’ਚ ਜਾ ਰਹੇ ਵਿਦਿਆਰਥੀਆਂ ਦੀਆਂ ਬਹੁਤ ਸਾਰੀਆਂ ਆਰਥਿਕ ਅਤੇ ਸਿਹਤ ਨਾਲ ਸਬੰਧਿਤ ਮੁਸ਼ਕਿਲਾਂ ਦਾ ਵਿਸਥਾਰ ਨਾਲ ਵਰਨਣ ਕੀਤਾ ਗਿਆ।ਕਾਲਜ ਰਜਿਸਟਰਾਰ ਡਾ: ਦਵਿੰਦਰ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਨਾਲ ਸਬੰਧਿਤ ਫੈਸਲੇ ਅਜੋਕੀਆਂ ਸਥਿਤੀਆਂ ਅਤੇ ਚੁਣੌਤੀਆਂ ਨੂੰ ਮੱਦੇਨਜ਼ਰ ਰੱਖਦਿਆਂ ਕਰਨ ਲਈ ਪ੍ਰੇਰਿਤ ਕੀਤਾ।

Check Also

ਸੰਤ ਬਾਬਾ ਅਤਰ ਸਿੰਘ ਜੀ ਮੈਡੀਕਲ ਕਾਲਜ਼ ਤੇ ਹਸਪਤਾਲ ਦੀ ਬਿਲਡਿੰਗ ਦੇ ਉਸਾਰੀ ਕਾਰਜ਼ ਸ਼ੁਰੂ

ਮਸਤੂਆਣਾ ਸਾਹਿਬ ਵਿਖੇ ਕਾਫੀ ਲੰਮੇ ਸਮੇਂ ਤੋਂ ਚੱਲ ਰਹੇ ਰੋਸ ਧਰਨੇ ਨੂੰ ਕੀਤਾ ਸਮਾਪਤ ਸੰਗਰੂਰ, …