ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਦੇ 12ਵੇਂ ਮੁਖੀ ਵਜੋਂ ਡਾ. ਪਰਮਿੰਦਰ ਸਿੰਘ ਨੇ ਅਹੁੱਦਾ ਸੰਭਾਲ ਲਿਆ ਹੈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਡੀਨ ਅਕਾਦਮਿਕ ਮਾਮਲੇ ਡਾ. ਤਮਿੰਦਰ ਸਿੰਘ ਭਾਟੀਆ ਅਤੇ ਰਜਿਸਟਰਾਰ ਡਾ. ਦਵਿੰਦਰ ਸਿੰਘ ਦੀ ਮੌਜ਼ੂਦਗੀ ’ਚ ਡਾ. ਪਰਮਿੰਦਰ ਸਿੰਘ ਨੂੰ ਵਿਭਾਗ ਦੇ ਮੁਖੀ ਵਜੋਂ ਅਹੁੱਦੇ ’ਤੇ ਬਿਰਾਜਮਾਨ ਕਰਵਾਇਆ।ਜ਼ਿਕਰਯੋਗ ਹੈ ਕਿ 2019 ’ਚ ਵਿਭਾਗ ਦੇ 11ਵੇਂ ਮੁਖੀ ਬਣੇ ਡਾ. ਰੰਧਾਵਾ ਬੀਤੇ ਦਿਨੀ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਬਣ ਗਏ ਸਨ, ਜਿਸ ਕਰਕੇ ਵਿਭਾਗ ਦੇ ਮੁਖੀ ਦੀ ਪਦਵੀ ਖਾਲੀ ਹੋ ਗਈ ਸੀ।ਡਾ. ਪਰਮਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਮਾਣਮੱਤੀ ਕੁਰਸੀ ਦੇ ਵੱਕਾਰ ਨੂੰ ਬਣਾਈ ਰੱਖਣ ਲਈ ਹਰ ਯਤਨ ਕਰਨਗੇ।ਡਾ. ਰਮਿੰਦਰ ਕੌਰ ਪ੍ਰੋਫੈਸਰ ਅਤੇ ਸਾਬਕਾ ਮੁਖੀ ਪੰਜਾਬੀ ਅਧਿਐਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਡਾ. ਹਰਭਜਨ ਸਿੰਘ ਢਿੱਲੋਂ ਸਾਬਕਾ ਪ੍ਰੋਫੈਸਰ, ਬੇਅਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ, ਪ੍ਰੋ: ਸੁਖਮੀਨ ਬੇਦੀ ਕੰਟਰੌਲਰ ਪ੍ਰੀਖਿਆਵਾਂ ਨੇ ਵੀ ਡਾ: ਪਰਮਿੰਦਰ ਸਿੰਘ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਡਾ: ਪਰਮਿੰਦਰ ਸਿੰਘ ਦੇ ਅਹੁੱਦਾ ਸੰਭਾਲਣ ਮੌਕੇ ਵਿਭਾਗ ਦੇ ਪ੍ਰੋ: ਡਾ. ਹੀਰਾ ਸਿੰਘ, ਡਾ. ਕੁਲਦੀਪ ਸਿੰਘ ਢਿੱਲੋਂ, ਡਾ. ਮਿੰਨੀ ਸਲਵਾਨ, ਡਾ. ਹਰਜੀਤ ਕੌਰ, ਡਾ. ਜਸਬੀਰ ਸਿੰਘ, ਡਾ. ਦਯਾ ਸਿੰਘ, ਡਾ. ਅਮਾਨਤ ਮਸੀਹ, ਪ੍ਰੋ: ਮਨਪ੍ਰੀਤ ਸਿੰਘ, ਪ੍ਰੋ: ਅੰਮ੍ਰਿਤਪਾਲ ਕੌਰ, ਪ੍ਰੋ: ਹਰਵਿੰਦਰ ਕੌਰ, ਡਾ: ਗੁਰਪ੍ਰੀਤ ਸਿੰਘ, ਡਾ: ਸੰਦੀਪ ਕੌਰ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸੀਨੀਅਰ ਪ੍ਰੋਫੈਸਰਾਂ ਆਦਿ ਨੇ ਨਵੀਂ ਜਿੰਮੇਵਾਰੀ ਦੀ ਵਧਾਈ ਦਿੰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ।
Check Also
ਸੰਤ ਬਾਬਾ ਅਤਰ ਸਿੰਘ ਜੀ ਮੈਡੀਕਲ ਕਾਲਜ਼ ਤੇ ਹਸਪਤਾਲ ਦੀ ਬਿਲਡਿੰਗ ਦੇ ਉਸਾਰੀ ਕਾਰਜ਼ ਸ਼ੁਰੂ
ਮਸਤੂਆਣਾ ਸਾਹਿਬ ਵਿਖੇ ਕਾਫੀ ਲੰਮੇ ਸਮੇਂ ਤੋਂ ਚੱਲ ਰਹੇ ਰੋਸ ਧਰਨੇ ਨੂੰ ਕੀਤਾ ਸਮਾਪਤ ਸੰਗਰੂਰ, …