ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਰਾਜ ਸਭਾ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਇੱਕ ਐਂਬੂਲੈਂਸ ਭੇਂਟ ਕੀਤੀ ਗਈ।ਸਿਵਲ ਸਰਜਨ ਡਾ.
ਕਿਰਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੇ ਸਹਿਯੋਗ ਨਾਲ ਇਹ ਐਬੂਲੈਂਸ ਮੈਂਬਰ ਪਾਰਲੀਮੈਂਟ ਰਾਜ ਸਭਾ ਸੰਜੀਵ ਅਰੋੜਾ ਵਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਲਈ ਭੇਂਟ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਲਗਭਗ ਦੋ ਮਹੀਨੇ ਪਹਿਲਾਂ ਮਾਨਯੋਗ ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਦੌਰਾ ਕੀਤਾ ਗਿਆ ਸੀ, ਉਸ ਦੌਰਾਨ ਉਹਨਾਂ ਨੇ ਇਹ ਵਾਅਦਾ ਕੀਤਾ ਸੀ ਕਿ ਉਹ ਸਿਵਲ ਹਸਪਤਾਲ ਅੰਮ੍ਰਿਤਸਰ ਨੂੰ ਐਮਬੂਲੈਂਸ ਅਤੇ ਹੋਰ ਜਰੂਰੀ ਚੀਜ਼ਾਂ ਮੁਹੱਈਆ ਕਰਵਾਉਣਗੇ, ਸੋ ਅੱਜ ਉਹਨਾਂ ਵੱਲੋਂ ਇੱਕ ਐਮਬੂਲੈਂਸ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਲੋਕ ਸੇਵਾ ਲਈ ਅਰਪਣ ਕੀਤੀ ਗਈ ਹੈ।ਉਹਨਾਂ ਆਖਿਆ ਕਿ ਇਸ ਐਬੂਲੈਂਸ ਨਾਲ ਐਮਰਜੰਸੀ ਦੌਰਾਨ ਮਰੀਜ਼ਾਂ ਨੂੰ ਸ਼ਿਫਟ ਕਰਨ ਵਿੱਚ ਆਸਾਨੀ ਹੋਵੇਗੀ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸਵਰਨਜੀਤ ਧਵਨ, ਡਾ. ਰਸ਼ਮੀ ਵਿਜ, ਜਿਲਾ ਐਮ.ਆਈ.ਓ ਅਮਰਦੀਪ ਸਿੰਘ, ਜਿਲ੍ਹਾ ਅਕਾਊਂਟ ਅਫਸਰ ਮਲਵਿੰਦਰ ਸਿੰਘ, ਮੇਟਰਨ ਰਾਜ ਕੌਰ, ਕੈਸ਼ੀਅਰ ਨਵਦੀਪ ਸਿੰਘ, ਫੋਰਮੈਨ ਹਰਪਾਲ ਸਿੰਘ, ਰਸ਼ਪਾਲ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media