Tuesday, April 8, 2025
Breaking News

ਮਾਨਸਿਕ ਸਿਹਤ ਅਤੇ ਨਸ਼ਾ ਮੁਕਤ ਸਮਾਜ ਲਈ ਜਾਗਰੁਕਤਾ ਕੈਂਪ ਦਾ ਆਯੋਜਨ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ, ਮਨੋਵਿਗਿਆਨ ਵਿਭਾਗ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਰੰਘੜ ਪਿੰਡ ਵਿੱਚ ‘ਮਾਨਸਿਕ ਸਿਹਤ ਅਤੇ ਨਸ਼ਾ ਮੁਕਤ ਸਮਾਜ ਲਈ ਜਾਗਰੁਕਤਾ ਕੈਂਪ’ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਹ ਪਹਿਲਕਦਮੀ ਪੇਂਡੂ ਪੰਜਾਬ ਵਿੱਚ ਮਾਨਸਿਕ ਸਿਹਤ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤੇ ਨਸ਼ੇ ਤੋਂ ਦੂਰ ਰਹਿਣ ਵੱਲ ਇੱਕ ਮਹੱਤਵਪੂਰਨ ਕਦਮ ਸੀ।
ਪਿੰਡ ਦੇ ਵੱਡੀ ਗਿਣਤੀ ਵਿੱਚ ਵਸਨੀਕਾਂ ਨੇ ਵੱਖ-ਵੱਖ ਮਨੋਵਿਗਿਆਨਕ ਦਿਸ਼ਾਵਾਂ ਸਬੰਧੀ ਭਾਸ਼ਣਾਂ ਨੂੰ ਸੁਣਿਆ ਅਤੇ ਆਪਣੇ ਜੀਵਨ ਨਾਲ ਜੋੜਨ ਦੀ ਕੋਸ਼ਿਸ਼ ਕੀਤੀ।ਉਨ੍ਹਾਂ ਦੀਆਂ ਚਿੰਤਾਵਾਂ ਨੂੰ ਵੱਖ-ਵੱਖ ਮਨੋਵਿਗਿਆਨਕ ਟੂਲ ਰਾਹੀਂ ਸਮਝਣ ਦਾ ਯਤਨ ਕੀਤਾ ਗਿਆ।ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਾ. ਰੂਪਨ ਢਿੱਲੋਂ (ਮੁਖੀ ਮਨੋਵਿਗਿਆਨ ਵਿਭਾਗ), ਡਾ. ਬਲਬਿੰਦਰ ਸਿੰਘ (ਸਹਾਇਕ ਪ੍ਰੋਫੈਸਰ ਮਨੋਵਿਗਿਆਨ), ਪੀ.ਐਚ.ਡੀ ਵਿਦਵਾਨਾਂ ਅਤੇ ਵਿਭਾਗ ਦੇ ਡਿਪਲੋਮਾ ਵਿਦਿਆਰਥੀਆਂ ਦੁਆਰਾ ਸੰਬੋਧਿਤ ਕੀਤਾ ਗਿਆ।ਕੈਂਪ ਵਿੱਚ ਸੁਮਨਪ੍ਰੀਤ ਕੌਰ (ਸਰਪੰਚ ਰੰਘੜ) ਅਤੇ ਉਨ੍ਹਾਂ ਦੇ ਪਤੀ, ਸ਼ਮਸ਼ੇਰ ਸਿੰਘ ਦਾ ਭਾਰੀ ਸਹਿਯੋਗ ਦੇਖਣ ਨੂੰ ਮਿਲਿਆ, ਜਿਨ੍ਹਾਂ ਦੇ ਯਤਨਾਂ ਨੇ ਇਸ ਸਮਾਗਮ ਦੀ ਸਫਲਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।
ਡਾ. ਰੂਪਨ ਨੇ ਦੱਸਿਆ ਕਿ ਕੈਂਪ ਦੌਰਾਨ ਪਰਿਵਾਰਕ ਜਾਗਰੂਕਤਾ ਜਿਸ ਵਿੱਚ ਨਸ਼ੇ ਦੀ ਆਦਤ ਨੂੰ ਰੋਕਣ ਅਤੇ ਪੁਨਰਵਾਸ ਨੂੰ ਸਮਰਥਨ ਦੇਣ ਵਿੱਚ ਪਰਿਵਾਰਾਂ ਦੀ ਭੂਮਿਕਾ `ਤੇ ਜ਼ੋਰ ਦੇਣਾ ਸ਼ਾਮਲ ਸੀ ਅਤੇ ਇਸ ਵਿੱਚ ਨਸ਼ਿਆਂ ਦਾ ਪ੍ਰਭਾਵ-ਪਦਾਰਥਾਂ ਦੀ ਦੁਰਵਰਤੋਂ ਦੇ ਮਨੋਵਿਗਿਆਨਕ, ਭਾਵਨਾਤਮਕ ਅਤੇ ਸਰੀਰਕ ਨਤੀਜਿਆਂ `ਤੇ ਚਰਚਾ ਕੀਤੀ ਗਈ।ਡਾ. ਬਲਬਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਪੁਨਰਵਾਸ ਰਣਨੀਤੀਆਂ ਜਿਨ੍ਹਾਂ ਵਿੱਚ ਵਿਅਕਤੀਆਂ ਨੂੰ ਨਸ਼ੇ ਤੋਂ ਉਭਰਨ ਵਿਚ ਮਦਦ ਕਰਨ ਦੇ ਪ੍ਰਭਾਵਸ਼ਾਲੀ ਤਰੀਕਿਆਂ ਦੀ ਪੜਚੋਲ ਕਰਨਾ, ਭਾਈਚਾਰਕ ਸ਼ਮੂਲੀਅਤ-ਨਸ਼ਾ ਮੁਕਤ ਸਮਾਜ ਲਈ ਸਮਾਜਿਕ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਮਨੋਵਿਗਿਆਨਕ ਤੌਰ `ਤੇ ਬਲਸ਼ਾਲੀ ਬਣਨ ਦੀਆਂ ਵੱਖ-ਵੱਖ ਦਿਸ਼ਾਵਾਂ ਸ਼ਾਮਿਲ ਸਨ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਜਿਹੇ ਪ੍ਰਭਾਵਸ਼ਾਲੀ ਕਮਿਊਨਿਟੀ ਆਊਟਰੀਚ ਪ੍ਰੋਗਰਾਮਾਂ ਰਾਹੀਂ ਇੱਕ ਸਿਹਤਮੰਦ, ਨਸ਼ਾ ਮੁਕਤ ਪੰਜਾਬ ਬਣਾਉਣ ਦੇ ਆਪਣੇ ਮਿਸ਼ਨ ਵਿੱਚ ਦ੍ਰਿੜ ਹੈ।

Check Also

ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …