Wednesday, December 31, 2025

ਅਕਾਲ ਅਕੈਡਮੀ ਚੀਮਾ ਵਿਖੇ ਗ੍ਰੈਜੂਏਸ਼ਨ ਸਮਾਰੋਹ ਸੰਪਨ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਚੀਮਾ (ਪੀ.ਐਸ.ਈ.ਬੀ) ਵਿਖੇ ਗ੍ਰੈਜੂਏਸ਼ਨ ਸਮਾਰੋਹ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ।ਸਮਾਗਮ ਦੌਰਾਨ ਵਿੱਦਿਅਕ ਸੈਸ਼ਨ 2024-25 ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ।ਨਰਸਰੀ ਤੋਂ ਲੈ ਕੇ ਗਿਆਰਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਵਿਸ਼ਲੇਸ਼ਣ ਕੀਤਾ ਗਿਆ।ਵਿਦਿਆਰਥੀਆਂ ਵਲੋਂ ਵਿਗਿਆਨ, ਗਣਿਤ ਅਤੇ ਸਮਾਜਿਕ ਵਿਗਿਆਨ ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ।ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਗੁਰਦੁਆਰਾ ਜਨਮ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਸ਼ਿਰਕਤ ਕੀਤੀ।ਉਨ੍ਹਾਂ ਦੇ ਨਾਲ ਭਾਈ ਸੁਖਦੇਵ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਗੁਰਵਿੰਦਰ ਸਿੰਘ ਨੇ ਵੀ ਆਪਣੀ ਹਾਜ਼ਰੀ ਭਰੀ।ਅਕੈਡਮੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਅਤੇ ਮੈਗਾ ਕਲਸਟਰ ਹੈਡ ਮੈਡਮ ਨੀਨਾ ਸ਼ਰਮਾ ਵੱਲੋਂ ਵਿੱਦਿਅਕ ਸੈਸ਼ਨ 2024-25 ਵਿੱਚ ਬੇਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਰਸਕਾਰ ਅਤੇ ਸਨਮਾਨ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ।ਲੈਕਚਰਾਰ ਵਿਕਰਮਜੀਤ ਸਿੰਘ ਅਤੇ ਸਰਦਾਰ ਗੁਰਜੀਤ ਸਿੰਘ ਨੇ ਵੀ ਹਾਜ਼ਰੀ ਭਰੀ।
ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਪਤਵੰਤਿਆਂ, ਵਿਦਿਆਰਥੀਆਂ ਅਤੇ ਬੱਚਿਆਂ ਦੇ ਮਾਤਾ-ਪਿਤਾ ਦਾ ਧੰਨਵਾਦ ਕੀਤਾ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …