Tuesday, April 8, 2025
Breaking News

ਭਗਤ ਪੂਰਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੀ ਸਥਾਨਕ ਸ਼ਾਖਾ ਵਿਖੇ 25ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮਾਂ ਅਧੀਨ ਦੂਸਰੇ ਦਿਨ ਵਿਸ਼ਾਲ ਖੂਨਦਾਨ ਕੈਂਪ ਡਾਕਟਰ ਇੰਦਰਜੀਤ ਕੌਰ ਪ੍ਰਧਾਨ ਸੁਸਾਇਟੀ, ਤਰਲੋਚਨ ਸਿੰਘ ਚੀਮਾ ਪ੍ਰਬੰਧਕ, ਹਰਜੀਤ ਸਿੰਘ ਅਰੋੜਾ ਵਧੀਕ ਪ੍ਰਬੰਧਕ, ਪਿ੍ਰੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ।ਸੁਰਿੰਦਰ ਪਾਲ ਸਿੰਘ ਸਿਦਕੀ ਨੇ ਕੈਂਪ ਸ਼ੁਰੂ ਕਰਨ ਸਮੇਂ ਅਰਦਾਸ ਕੀਤੀ ਗਈ।ਸਿਵਲ ਹਸਪਤਾਲ ਸੰਗਰੂਰ ਬਲੱਡ ਬੈਂਕ ਅਤੇ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਵਿੱਚ ਇਲਾਕੇ ਦੇ ਪਿੰਡਾਂ ਦੇ ਨੌਜਵਾਨਾਂ, ਸਲਾਈਟ ਲੌਂਗੋਵਾਲ ਦੇ ਵਿਦਿਆਰਥੀਆਂ ਅਤੇ ਪਿੰਗਲਵਾੜਾ ਦੇ ਸਟਾਫ ਮੈਂਬਰਾਂ ਨੇ ਖੂਨਦਾਨ ਕੀਤਾ।ਡਾ: ਉਪਾਸਨਾ, ਰਾਣੀ ਬਾਲਾ, ਹਰਦੀਪ ਕੌਰ, ਜਸਵੀਰ ਕੌਰ ਦੀ ਨਿਗਰਾਨੀ ਹੇਠ ਸਿਵਲ ਹਸਪਤਾਲ ਬਲੱਡ ਬੈਂਕ ਦੇ ਡਾ. ਪੱਲਵੀ ਅਤੇ ਸਟਾਫ ਨੇ ਮੈਡੀਕਲ ਡਿਊਟੀਆਂ ਨਿਭਾਈਆਂ।ਰਾਜਬੀਰ ਸਿੰਘ ਅੰਮ੍ਰਿਤਸਰ, ਤਿਲਕ ਰਾਜ, ਐਸ.ਐਸ ਛੀਨਾ, ਜਗਦੀਪਕ ਸਿੰਘ, ਤਰਲੋਚਨ ਸਿੰਘ ਚੀਮਾ, ਹਰਜੀਤ ਸਿੰਘ ਅਰੋੜਾ, ਮਾਸਟਰ ਸਤਪਾਲ ਸ਼ਰਮਾ ਨੇ ਖੂਨਦਾਨੀਆਂ ਨੂੰ ਪਿੰਗਲਵਾੜਾ ਵੱਲੋਂ ਸਰਟੀਫਿਕੇਟ ਦੇ ਕੇ ਉਤਸ਼ਾਹਿਤ ਕੀਤਾ।ਕੈਂਪ ਵਿੱਚ 83 ਖੂਨਦਾਨੀਆਂ ਨੇ ਹਿੱਸਾ ਪਾਇਆ।
ਇਸ ਮੌਕੇ ਡਾ. ਗੁਨਿੰਦਰਜੀਤ ਸਿੰਘ ਜਵੰਦਾ ਚੇਅਰਮੈਨ ਇਨਫੋਟੈਕ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਾਜ ਕੁਮਾਰ ਅਰੋੜਾ, ਰਾਜਵਿੰਦਰ ਸਿੰਘ ਲੱਕੀ, ਗਿਆਨੀ ਮਨਦੀਪ ਸਿੰਘ ਮੁਰੀਦ, ਹਰਪ੍ਰੀਤ ਸਿੰਘ ਪ੍ਰੀਤ, ਬਲਵੰਤ ਸਿੰਘ, ਕੁਲਵੰਤ ਸਿੰਘ ਅਕੋਈ, ਪ੍ਰੋ. ਨਰਿੰਦਰ ਸਿੰਘ, ਸਰਬਜੀਤ ਸਿੰਘ ਰੇਖੀ, ਸੁਭਾਸ਼ ਕਰਾੜੀਆ, ਹਰਕੀਰਤ ਕੌਰ, ਇੰਦਰਪਾਲ ਕੌਰ, ਕਮਲਪ੍ਰੀਤ ਕੌਰ ਆਦਿ ਹਾਜ਼ਰ ਸਨ।ਸੁਰਿੰਦਰ ਪਾਲ ਸਿੰਘ ਸਿਦਕੀ ਪੈ੍ਸ ਮੀਡੀਆ ਇੰਚਾਰਜ਼ ਨੇ ਦੱਸਿਆ ਕਿ ਇਸ ਕੈਂਪ ਲਈ ਵਿਗਿਆਨ ਅਤੇ ਵੈਲਫੇਅਰ ਕਲੱਬ ਅਮਰਗੜ, ਡਾ. ਜਗਦੀਪ ਸਿੰਘ ਜੈਨਪੁਰ, ਮਨੋਜ ਕੁਮਾਰ ਸਲਾਈਟ ਲੌਂਗੋਵਾਲ, ਪਿੰਗਲਵਾੜਾ ਨਰਸਿੰਗ ਸਟਾਫ਼ ਮੈਂਬਰ ਬਲਜੀਤ ਕੌਰ, ਮਨਦੀਪ ਕੌਰ ਦੇ ਨਾਲ ਕੁਲਵੀਰ ਕੌਰ, ਸੰਦੀਪ ਸਿੰਘ, ਜੱਜ ਸਿੰਘ, ਕ੍ਰਿਸ਼ਨ ਸਿੰਘ, ਅਮਨਦੀਪ ਕੌਰ, ਬੀਰਪਾਲ ਕੌਰ, ਮਨਦੀਪ ਕੌਰ ਚੱਠੇ ਆਦਿ ਦਾ ਸਹਿਯੋਗ ਰਿਹਾ।

Check Also

ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …